ਦਿਨ ਦਿਹਾੜੇ ਗੋਲੀਆਂ ਮਾਰ ਕੇ ਪੋਲਟਰੀ ਫਾਰਮ ਦੇ ਮਾਲਕ ਦਾ ਕਤਲ
Sunday, Jun 17, 2018 - 03:28 PM (IST)
ਬਠਿੰਡਾ (ਬਲਵਿੰਦਰ) — ਪਿੰਡ ਫੂਲ 'ਚ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਇਕ ਪੋਲਟਰੀ ਫਾਰਮ ਦਾ ਮਾਲਕ ਹੈ, ਜਿਸ ਦਾ ਨਾਂ ਗੋਗੀ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਕਿਸੇ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਵਿਰੋਧੀ ਧਿਰ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਸਥਾਨਕ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
