ਬਿਜਲੀ ਦੇ ਰੇਟ ਘਟਾਉਣ ’ਤੇ ਸੁਖਬੀਰ ਬਾਦਲ ਦਾ ਕੈਪਟਨ ਸਰਕਾਰ ’ਤੇ ਤੰਜ
Sunday, May 30, 2021 - 06:08 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਕੈਪਟਨ ਸਰਕਾਰ ਝੂਠ ’ਤੇ ਨਿਰਭਰ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫੱਤਣਵਾਲਾ ਦੇ ਬੀਤੇ ਦਿਨੀਂ ਹੋਏ ਦਿਹਾਂਤ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਦੇ ਫੱਤਣਵਾਲਾ ਨਿਵਾਸ ਵਿਖੇ ਦੁੱਖ ਪ੍ਰਗਟ ਕਰਨ ਪਹੁੰਚੇ।
ਇਹ ਵੀ ਪੜ੍ਹੋ: ਲੁਧਿਆਣਾ: ਨਿਊਡਲਜ਼ ਰੋਲ ’ਚੋਂ ਨਿਕਲੀ ਛਿਪਕਲੀ, ਹਸਪਤਾਲ ਪੁੱਜਾ ਪਰਿਵਾਰ (ਵੀਡੀਓ)
ਇਸ ਮੌਕੇ ਉਨ੍ਹਾਂ ਸਵ. ਗੁਰਰਾਜ ਸਿੰਘ ਫੱਤਣਵਾਲਾ ਦੀ ਧਰਮ ਪਤਨੀ ਹਰਜਿੰਦਰ ਕੌਰ ਅਤੇ ਵੱਡੇ ਸਪੁੱਤਰ ਮਨਜੀਤ ਸਿੰਘ ਬਰਾੜ ਫੱਤਣਵਾਲਾ ਸਾਬਕਾ ਚੇਅਰਮੈਨ, ਛੋਟੇ ਸਪੁੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਸਾਬਕਾ ਚੇਅਰਮੈਨ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਬਿਜਲੀ ਯੂਨਿਟ ਰੇਟ ਘਟਾਉਣ ਦੇ ਕੀਤੇ ਦਾਅਵੇ ਨੂੰ ਝੂਠ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਹੀ 200 ਯੂਨਿਟ ਤੱਕ ਗਰੀਬ ਘਰਾਂ ਦੀ ਬਿਜਲੀ ਮੁਫ਼ਤ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 2 ਕਿਲੋਵਾਟ 200 ਯੂਨਿਟ ਤਕ ਬਿਜਲੀ ਯੂਨਿਟ ਦੇ ਰੇਟ ਘਟਾਉਣ ਦੀ ਗਲ ਕਰਕੇ ਨਿਰਾ ਝੂਠ ਬੋਲ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਝੂਠ ’ਤੇ ਹੀ ਨਿਰਭਰ ਹੈ।
ਇਹ ਵੀ ਪੜ੍ਹੋ: ਮੋਹਾਲੀ ’ਚ ਤੇਜ਼ ਹਨ੍ਹੇਰੀ ਨੇ ਮਚਾਈ ਤਬਾਹੀ, ਕਾਰਾਂ ’ਤੇ ਡਿੱਗੇ ਦਰੱਖਤ (ਤਸਵੀਰਾਂ)