ਪੰਜਾਬ ’ਚ ਬਿਜਲੀ ਦੇ ਮੌਜੂਦਾਂ ਹਾਲਾਤ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਪੰਜਾਬ ਸਰਕਾਰ: ਪ੍ਰਤਾਪ ਸਿੰਘ ਬਾਜਵਾ

04/16/2022 4:11:20 PM

ਗੁਰਦਾਸਪੁਰ (ਗੁਰਪ੍ਰੀਤ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਪਲਾਈ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਇਸ ਐਲਾਨ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਮੁਫ਼ਤ ਬਿਜਲੀ ਤਾਂ ਬਾਅਦ ’ਚ ਪੰਜਾਬ ਸਰਕਾਰ ਕੋਲ ਕਿੰਨੀ ਬਿਜਲੀ ਹੈ ਅਤੇ ਕਿੰਨੀ ਦੀ ਲੋੜ ਹੈ, ਇਸ ਬਾਰੇ ਸਰਕਾਰ ਕੋਲ ਸਪੱਸ਼ਟ ਅੰਕੜੇ ਨਹੀਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਪੰਜਾਬ ਵਿੱਚ ਬਿਜਲੀ ਦੀ ਲੋੜ ਅਤੇ ਸਰਪਲੱਸ ਬਿਜਲੀ ਬਾਰੇ ਆਪਣੇ ਵ੍ਹਾਈਟ ਪੇਪਰ ਜਾਰੀ ਕਰੇ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਝੋਨੇ ਦੀ ਲੁਆਈ ਸ਼ੁਰੂ ਹੋਣ ਵਾਲੀ ਹੈ। ਉਨ੍ਹਾਂ ਦਿਨਾਂ ’ਚ ਗਰਮੀ ਦਾ ਪ੍ਰਕੋਪ ਵਧਣ ਕਰਕੇ ਸ਼ਹਿਰੀ ਖੇਤਰ ’ਚ ਵੀ ਬਿਜਲੀ ਦੀ ਖਪਤ ਵਧਣੀ ਹੈ। ਉਸ ਵੇਲੇ ਪੰਜਾਬ ਵਿੱਚ ਬਿਜਲੀ ਦੀ ਮੰਗ ਸਿਖਰ ’ਤੇ ਹੋਵੇਗੀ, ਜਿਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਹੋਵੇਗਾ। ਬਾਜਵਾ ਨੇ ਕਿਹਾ ਕਿ ਇਸ ਵੇਲੇ ਪੰਜਾਬ ਨੂੰ 9 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਹੈ, ਜਦਕਿ ਸਰਕਾਰ ਕੋਲ 4 ਹਜ਼ਾਰ ਮੈਗਾਵਾਟ ਦੇ ਕਰੀਬ ਹੀ ਬਿਜਲੀ ਦੀ ਸਪਲਾਈ ਹੈ। ਜਿਸ ਕਾਰਨ ਸ਼ਹਿਰੀ ਖੇਤਰ ਵਿਚ ਲੋਕਾਂ ਨੂੰ ਵੱਡੇ ਕੱਟਾਂ ਦਾ ਸਾਹਮਣਾ  ਕਰਨਾ ਪੈ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਪ੍ਰਤਾਪ ਬਾਜਵਾ ਨੇ ਕਿਹਾ ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜੀ ਹੋਈ ਹੈ। ਰੋਜ਼ਾਨਾ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਭਾਵੇਂ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਫੋਰਸ ਦਾ ਗਠਨ ਕੀਤਾ ਹੈ ਪਰ ਇਸ ਫੋਰਸ ਦੀ ਕੀ ਕਾਰਗੁਜ਼ਾਰੀ ਹੈ, ਉਸ ਬਾਰੇ ਅਜੇ ਪੰਜਾਬੀਆਂ ਨੂੰ ਕੁਝ ਸਪੱਸ਼ਟ ਨਹੀਂ ਹੈ। ਪੰਜਾਬ ਵਿੱਚ ਲੁੱਟਾਂ ਖੋਹਾਂ ਅਤੇ ਕਰਾਈਮ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਦੇ ਮੁੱਦੇ ਉੱਤੇ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਵੱਲੋਂ ਵੇਚੀ ਹੋਈ ਗੰਨੇ ਦੀ ਕੀਮਤ ਅਦਾ ਨਹੀਂ ਕਰ ਸਕੀ ਹੈ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

 


rajwinder kaur

Content Editor

Related News