ਅਹਿਮ ਖ਼ਬਰ : ਬਿਜਲੀ ਸਮਝੌਤੇ ਰੱਦ ਕਰਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

09/01/2021 12:17:20 PM

ਚੰਡੀਗੜ੍ਹ (ਅਸ਼ਵਨੀ) -  ਬਿਜਲੀ ਸਮਝੌਤੇ ਰੱਦ ਕਰਨ ਨੂੰ ਲੈ ਕੇ ਪੁੱਛੇ ਗਏ ਸਵਾਲ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਕੁਲ 122 ਪਾਵਰ ਪ੍ਰਚੇਜ ਐਗਰੀਮੈਂਟ ਹਨ, ਸਾਰਿਆਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਹੈ। ਜੇਕਰ ਹੋ ਵੀ ਗਏ ਤਾਂ ਰਾਜ ਸੂਬੇ ਨੂੰ ਮਿਲਣ ਵਾਲੀ 14,000 ਮੈਗਾਵਾਟ ਬਿਜਲੀ ਕਿੱਥੋ ਲਿਆਵਾਂਗੇ। ਨੈਸ਼ਨਲ ਗ੍ਰਿਡ ਤੋਂ ਸਿਰਫ਼ 7000 ਮੈਗਵਾਟ ਬਿਜਲੀ ਹੀ ਖਰੀਦ ਸਕਦੇ ਹਾਂ।

ਪੜ੍ਹੋ ਇਹ ਵੀ ਖ਼ਬਰ -  ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)

12-13 ਰੁਪਏ ਪ੍ਰਤੀ ਯੂਨਿਟ ਜਾਂ ਮਹਿੰਗੀ ਖਰੀਦੀ ਜਾ ਰਹੀ ਹੈ ਬਿਜਲੀ ਦੇ ਸਮਝੌਤਿਆਂ ਨੂੰ ਰੱਦ ਕੀਤਾ ਜਾ ਸਕਦਾ ਹੈ ਪਰ ਜੇਕਰ ਸਾਰੇ ਸਮਝੌਤੇ ਰੱਦ ਕਰ ਦਿੱਤੇ ਤਾਂ ਕਾਨੂੰਨੀ ਲੜਾਈ ਦੇ ਚੱਕਰ ਵਿਚ ਤਾਉਮਰ ਸੁਪਰੀਮ ਕੋਰਟ ਵਿਚ ਹੀ ਬੈਠਾ ਰਹਾਂਗਾ। ਮੁੱਖ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਸਤੀ ਬਿਜਲੀ ਅਤੇ ਬਿਜਲੀ ਸਮਝੌਤੇ ਰੱਦ ਕਰਨ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ 'ਚ ਬੇਖ਼ੌਫ਼ ਦਹਿਸ਼ਤਗਰਦ ਗ੍ਰਿਫ਼ਤਾਰ, ਮੋਟਰ ਸਾਈਕਲ 'ਤੇ ਚੁੱਕੀ ਫਿਰਦਾ ਸੀ 2 ਹੈਂਡ ਗ੍ਰਨੇਡ

ਵਿਸ਼ੇਸ਼ ਮਾਨਸੂਨ ਸੈਸ਼ਨ ਤੋਂ ਬਾਅਦ ਵੱਖਰੇ ਤੌਰ ’ਤੇ ਵਿਧਾਨ ਸਭਾ ਸੈਸ਼ਨ ਬੁਲਾਇਆ ਜਾਵੇਗਾ
ਨਵਜੋਤ ਸਿੰਘ ਸਿੱਧੂ ਵਲੋਂ 5-6 ਦਿਨ ਲਈ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਮੰਗ ਦਰਮਿਆਨ ਜਦੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਵਿਧਾਨਸਭਾ ਸੈਸ਼ਨ ਨੂੰ ਵਧਾਉਣ ਦਾ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਵਿਧਾਨਸਭਾ ਸੈਸ਼ਨ ਨੌਂਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੁਲਾਇਆ ਗਿਆ ਹੈ। ਇਸ ਵਿਸ਼ੇਸ਼ ਸੈਸ਼ਨ ਨੂੰ ਮੁਲਤਵੀ ਕਰਨ ਦੇ ਕੁੱਝ ਦਿਨਾਂ ਬਾਅਦ ਦੁਬਾਰਾ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿੱਚ ਆਮ ਕੰਮਕਾਰ ਹੋਣਗੇ। ਮੁੱਖ ਮੰਤਰੀ ਵਲੋਂ ਨਵਜੋਤ ਸਿੱਧੂ ਵਲੋਂ ਵਾਅਦੇ ਨਾ ਪੂਰੇ ਹੋਣ ’ਤੇ ਆਪਣੀ ਸਰਕਾਰ ਨੂੰ ਘੇਰਨ ਦੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਾਰੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਨਸ਼ੇ ਦੇ ਮਾਮਲੇ ਵਿੱਚ ਲਗਾਤਾਰ ਹੈਰੋਇਨ ਫੜ੍ਹਨ ਦਾ ਸਿਲਸਿਲਾ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਘੋਸ਼ਣਾ ਪੱਤਰ ਦੇ 442 ਵਾਅਦੇ ਪੂਰੇ ਕਰ ਦਿੱਤੇ ਹਨ ਅਤੇ 81 ਵਾਅਦੇ ਛੇਤੀ ਪੂਰੇ ਹੋ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਕਿਸਾਨਾਂ ਦੇ ਸਿਰ ਪਾੜਨ ਦਾ ਆਦੇਸ਼ ਦੇਣ ਵਾਲੇ SDM 'ਤੇ ਭੜਕੀ ਹਰਸਿਮਰਤ ਬਾਦਲ, ਕੀਤੀ ਸਖ਼ਤ ਕਾਰਵਾਈ ਦੀ ਮੰਗ

ਪਾਕਿਸਤਾਨ ਪੰਜਾਬ ਵਿੱਚ ਕੁੱਝ ਵੱਡਾ ਕਰਨ ਦੀ ਯੋਜਨਾ ਬਣਾ ਰਿਹੈ
ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਲੋਂ ਡਰੋਨ ਰਾਹੀਂ ਜਿਸ ਤਰ੍ਹਾਂ ਹਥਿਆਰ ਫੜ੍ਹੇ ਜਾ ਰਹੇ ਹਨ। ਉਹ ਚਿੰਤਾ ਦਾ ਵਿਸ਼ਾ ਹੈ। ਪਾਕਿਸਤਾਨ ਪੰਜਾਬ ਵਿੱਚ ਕੁੱਝ ਵੱਡਾ ਕਰਨ ਦੀ ਯੋਜਨਾ ਬਣਾ ਰਿਹਾ ਹੈ। ਸਲੀਪਰ ਸੈੱਲ ਸਰਗਰਮ ਹੋ ਸਕਦੇ ਹਨ। ਕੇਂਦਰੀ ਏਜੰਸੀਆਂ ਦੇ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀ ਕਿਸੇ ਵੀ ਗਤੀਵਿਧੀਆਂ ਵਿੱਚ ਕਿਸਾਨ ਅੰਦੋਲਨ ਦਾ ਕੋਈ ਸਬੰਧ ਨਹੀਂ ਹੈ। ਇਹ ਕਹਿਣਾ ਕਿ ਕਿਸਾਨ ਅੰਦੋਲਨ ਰਾਹੀਂ ਕੋਈ ਗੜਬੜੀ ਕਰੇਗਾ, ਇਹ ਸਹੀ ਨਹੀਂ ਹੈ।

ਮਨੋਹਰ ਲਾਲ ਖੱਟੜ ਦੇ ਟਵੀਟ ਦਾ ਦੇਵਾਂਗੇ ਜਵਾਬ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਟਵੀਟ ਦਾ ਜਵਾਬ ਦਿੱਤਾ ਜਾਵੇਗਾ। ਕਈ ਮੁੱਦਿਆਂ ’ਤੇ ਉਹ ਖੱਟੜ ਨੂੰ ਐਜੂਕੇਟ ਵੀ ਕਰਨਗੇ। ਜਿੱਥੇ ਤੱਕ ਪੰਜਾਬ ਦੇ ਕਿਸਾਨਾਂ ਨੂੰ ਭੇਜਣ ਦਾ ਸਵਾਲ ਹੈ ਤਾਂ ਰਾਜਧਾਨੀ ਦਿੱਲੀ ਲਈ ਹਰਿਆਣਾ ਤੋਂ ਹੋ ਕੇ ਹੀ ਗੁਜਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨ ਨੇਤਾਵਾਂ ਨੂੰ ਮਠਿਆਈ ਨਹੀਂ ਖੁਆਈ ਸਗੋਂ ਕਿਸਾਨਾਂ ਨੇ ਉਨ੍ਹਾਂ ਨੂੰ ਮਠਿਆਈ ਖੁਆਈ ਸੀ। ਮੁੱਖ ਮੰਤਰੀ ਨੇ ਹਰਿਆਣਾ ਵਿਚ ਕਿਸਾਨਾਂ ’ਤੇ ਲਾਠੀਚਾਰਜ ਨੂੰ ਵੀ ਗਲਤ ਕਰਾਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ

rajwinder kaur

This news is Content Editor rajwinder kaur