ਟੈਂਕੀ 'ਤੇ ਚੜ ਮੁਲਾਜ਼ਮ ਬੋਲੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਇੱਥੋਂ ਸਾਡੀਆਂ ਲਾਸ਼ਾਂ ਹੀ ਜਾਣਗੀਆਂ(ਵੀਡੀਓ)

Thursday, Mar 07, 2019 - 02:31 PM (IST)

ਪਟਿਆਲਾ (ਬਖਸ਼ੀ)—ਹੁਣ ਪਾਵਰ ਕਾਮ ਦੇ ਡਾਕ ਰਨ ਦੇ ਕਰਮਚਾਰੀ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ 'ਤੇ ਜਾ ਚੜ੍ਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦੀਆਂ ਇੱਥੋਂ ਲਾਸ਼ਾਂ ਹੀ ਜਾਣਗੀਆਂ। ਜਾਣਕਾਰੀ ਮੁਤਾਬਕ ਇਹ ਉਹ ਮੁਲਾਜ਼ਮ ਹਨ ਜੋ 2010 'ਚ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ 'ਤੇ ਚੜ੍ਹੇ ਸਨ, ਪਰ ਪ੍ਰਸ਼ਾਸਨ ਦੇ ਵਿਸ਼ਵਾਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਸੀ। ਤਰਸ ਦੇ ਆਧਾਰ 'ਤੇ ਇਨ੍ਹਾਂ ਨੂੰ ਨੌਕਰੀ ਦਿੱਤੀ ਗਈ ਸੀ, ਪਰ ਇਨ੍ਹਾਂ ਤੋਂ 4 ਘੰਟੇ ਹੀ ਕੰਮ ਲਿਆ ਜਾਂਦਾ ਹੈ ਅਤੇ ਇਨ੍ਹਾਂ ਨੂੰ 3000 ਤੱਕ ਦਾ ਵੇਤਨ ਮਿਲਦਾ ਹੈ, ਜਿਸ ਨੂੰ ਲੈਕੇ ਇਹ ਕਾਫੀ ਪਰੇਸ਼ਾਨ ਸਨ ਅਤੇ ਅੱਜ ਇਨ੍ਹਾਂ ਵਲੋਂ ਟੈਂਕੀ 'ਤੇ ਚੜ੍ਹ ਕੇ ਦੁਬਾਰਾ ਫਿਰ ਆਪਣਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਇਨ੍ਹਾਂ ਦੀ ਗਿਣਤੀ 7 ਦੇ ਕਰੀਬ ਦੱਸੀ ਜਾ ਰਹੀ ਹੈ।


author

Shyna

Content Editor

Related News