ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਬਿੱਲਾਂ ਦੇ ਭੁਗਤਾਨ ਸਬੰਧੀ ਮਿਲੀ ਇਹ ਰਾਹਤ
Thursday, Apr 01, 2021 - 09:35 AM (IST)
ਲੁਧਿਆਣਾ (ਸਲੂਜਾ) : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ ਹੈ। ਅਸਲ 'ਚ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਦੀ ਅਦਾਇਗੀ ਕਰਨ ਦੇ ਮਾਮਲੇ 'ਚ ਰਾਹਤ ਦਿੱਤੀ ਹੈ। ਉਦਯੋਗਾਂ ਸਮੇਤ ਹਰ ਤਰ੍ਹਾਂ ਦੇ ਖ਼ਪਤਕਾਰ, ਜਿਨ੍ਹਾਂ ਨੂੰ ਬਿਜਲੀ ਦੇ ਬਿੱਲ ਆਖ਼ਰੀ ਤਾਰੀਖ਼ 1 ਅਪ੍ਰੈਲ ਤੱਕ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਹੋਏ ਸਨ, ਉਨ੍ਹਾਂ ਸਾਰਿਆਂ ਲਈ ਆਖ਼ਰੀ ਤਾਰੀਖ਼ ਪਾਵਰਕਾਮ ਵੱਲੋਂ ਵਧਾ ਕੇ 3 ਅਪ੍ਰੈਲ ਕਰ ਦਿੱਤੀ ਗਈ ਹੈ।
ਪਾਵਰਕਾਮ ਵੱਲੋਂ ਜਾਰੀ ਸਰਕੂਲਰ ਨੰਬਰ 500 ਮਿਤੀ 31 ਮਾਰਚ ’ਚ ਕਿਹਾ ਗਿਆ ਹੈ ਕਿ 1 ਅਪ੍ਰੈਲ ਨੂੰ ਬੈਂਕ ਦੀ ਛੁੱਟੀ ਹੋਣ ਕਰ ਕੇ ਉਦਯੋਗਿਕ ਸੰਗਠਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਉਸ ਦਿਨ ਬਿੱਲਾਂ ਦੀ ਅਦਾਇਗੀ ਨਹੀਂ ਹੋ ਸਕੇਗੀ।
ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਬਾਰੇ 'ਯੋਗਰਾਜ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਇਸ ਲਈ ਪਾਵਰਕਾਮ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ। ਜਿਨ੍ਹਾਂ ਖ਼ਪਤਕਾਰਾਂ ਨੂੰ ਆਖ਼ਰੀ ਤਾਰੀਖ਼ 1 ਅਪ੍ਰੈਲ ਦੇ ਨਾਲ ਬਿੱਲ ਜਾਰੀ ਕੀਤੇ ਗਏ ਹਨ, ਉਨ੍ਹਾਂ ਲਈ ਆਖ਼ਰੀ ਤਾਰੀਖ਼ 3 ਅਪ੍ਰੈਲ 2021 ਮੰਨੀ ਜਾਵੇਗੀ ।
ਨੋਟ : ਪਾਵਰਕਾਮ ਵੱਲੋਂ ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਰਾਹਤ ਬਾਰੇ ਦਿਓ ਆਪਣੀ ਰਾਏ