ਵੱਡੀ ਖ਼ਬਰ : ਚੰਡੀਗੜ੍ਹ 'ਚ ਬਲੈਕ ਆਊਟ ਦਾ ਖ਼ਤਰਾ! ਕਈ ਸੈਕਟਰਾਂ 'ਚ ਗੁੱਲ ਹੋਈ ਬਿਜਲੀ
Tuesday, Feb 22, 2022 - 11:48 AM (IST)
ਚੰਡੀਗੜ੍ਹ : ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਬਿਜਲੀ ਦੇ ਨਿੱਜੀਕਰਨ ਖ਼ਿਲਾਫ਼ ਵਿਭਾਗ ਦੇ ਮੁਲਾਜ਼ਮ 3 ਦਿਨਾਂ ਦੀ ਹੜਤਾਲ 'ਤੇ ਚਲੇ ਗਏ ਹਨ, ਜਿਸ ਕਾਰਨ ਸ਼ਹਿਰ 'ਚ ਬਲੈਕ ਆਊਟ ਦਾ ਖ਼ਤਰਾ ਮੰਡਰਾ ਰਿਹਾ ਹੈ। ਸ਼ਹਿਰ 'ਚ ਬੀਤੀ ਰਾਤ ਤੋਂ ਹੀ ਬਿਜਲੀ ਦੀ ਸਮੱਸਿਆ ਸ਼ੁਰੂ ਹੋ ਗਈ ਹੈ। ਬਿਜਲੀ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ ਹੋਣ ਦੇ ਨਾਲ ਹੀ ਸੈਕਟਰ-22ਏ, 35ਏ, 35ਬੀ, 43, ਮੌਲੀਜਾਗਰਾਂ, ਵਿਕਾਸ ਨਗਰ, ਮੌਲੀ ਪਿੰਡ, 44, 45ਸੀ, 42ਬੀ, 52, 53, 56, 41ਏ, 63, 50, ਕਿਸ਼ਨਗੜ੍ਹ, 28ਡੀ, 37, 38ਵੈਸਟ, 27 ਅਤੇ ਮਨੀਮਾਜਰਾ ਦੇ ਕਈ ਹਿੱਸਿਆਂ 'ਚ ਬਿਜਲੀ ਗੁੱਲ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ, 2024 ਤੱਕ ਸੂਬੇ 'ਚ ਰਹਿ ਸਕਦੀ ਹੈ 'ਅਸਥਿਰ ਸਰਕਾਰ'!
ਵਿਭਾਗ ਵੱਲੋਂ ਜਿਹੜੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਉਨ੍ਹਾਂ 'ਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮਦਦ ਨਹੀਂ ਮਿਲ ਰਹੀ ਹੈ, ਜਿਸ ਕਾਰਨ ਲੋਕ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਆਉਣ ਵਾਲੇ 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਬਿਜਲੀ ਕੱਟ ਕਾਰਨ ਕਈ ਘਰਾਂ 'ਚ ਸਵੇਰ ਤੋਂ ਹੀ ਪਾਣੀ ਦੀ ਸਪਲਾਈ ਵੀ ਨਹੀਂ ਹੋ ਸਕੀ। ਜਿਨ੍ਹਾਂ ਘਰਾਂ 'ਚ ਇਨਵਰਟਰ ਲੱਗੇ ਹੋਏ ਹਨ, ਉਹ ਵੀ ਚਿੰਤਤ ਹਨ ਕਿਉਂਕਿ ਜੇਕਰ ਲੰਬੇ ਸਮੇਂ ਤੱਕ ਬਿਜਲੀ ਦਾ ਕੱਟ ਲੱਗਿਆ ਤਾਂ ਇਨਵਰਟਰ ਵੀ ਕੁੱਝ ਘੰਟੇ ਚੱਲਣ ਤੋਂ ਬਾਅਦ ਬੰਦ ਹੋ ਜਾਣਗੇ। ਮੁਲਾਜ਼ਮਾਂ ਦੀ ਹੜਤਾਲ ਦੇ ਚੱਲਦਿਆਂ ਪੂਰ ਸ਼ਹਿਰ ਹਨ੍ਹੇਰੇ 'ਚ ਡੁੱਬ ਸਕਦਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮ 72 ਘੰਟੇ ਦੀ ਹੜਤਾਲ 'ਤੇ, ਜਾਰੀ ਕੀਤੇ ਗਏ ਹੈਲਪਲਾਈਨ ਨੰਬਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ