ਬਿਜਲੀ ਸੰਕਟ ''ਚ ਉਲਝਿਆ ਚੰਡੀਗੜ੍ਹ, ''ਪਾਵਰਕਾਮ'' ਨੇ ਮਦਦ ਦੇਣ ਤੋਂ ਕੀਤੀ ਕੋਰੀ ਨਾਂਹ

Tuesday, Feb 22, 2022 - 03:45 PM (IST)

ਬਿਜਲੀ ਸੰਕਟ ''ਚ ਉਲਝਿਆ ਚੰਡੀਗੜ੍ਹ, ''ਪਾਵਰਕਾਮ'' ਨੇ ਮਦਦ ਦੇਣ ਤੋਂ ਕੀਤੀ ਕੋਰੀ ਨਾਂਹ

ਪਟਿਆਲਾ (ਪਰਮੀਤ) : ਪੰਜਾਬ ਦੀ ਰਾਜਧਾਨੀ ਅਤੇ ਯੂ. ਟੀ. ਚੰਡੀਗੜ੍ਹ ਬਿਜਲੀ ਸੰਕਟ ਵਿਚ ਉਲਝ ਗਿਆ ਹੈ ਕਿਉਂਕਿ ਇੱਥੇ ਬਿਜਲੀ ਮੁਲਾਜ਼ਮ 72 ਘੰਟਿਆਂ ਦੀ ਹੜਤਾਲ ’ਤੇ ਚਲੇ ਗਏ ਹਨ। ਚੰਡੀਗੜ੍ਹ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ)ਤੋਂ ਇੰਜੀਨੀਅਰ ਤੇ ਮੁਲਾਜ਼ਮਾਂ ਦੀ ਕੀਤੀ ਮੰਗ ਪੀ. ਐੱਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ, ਜੇ. ਈ. ਕੌਂਸਲ ਅਤੇ ਮੁਲਾਜ਼ਮ ਫ਼ਰੰਟ ਨੇ ਠੁਕਰਾ ਦਿੱਤੀ ਹੈ ਅਤੇ ਉਲਟਾ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮ 72 ਘੰਟੇ ਦੀ ਹੜਤਾਲ 'ਤੇ, ਜਾਰੀ ਕੀਤੇ ਗਏ ਹੈਲਪਲਾਈਨ ਨੰਬਰ

ਪੀ. ਐੱਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਧੀਮਾਨ ਤੇ ਜਨਰਲ ਸਕੱਤਰ ਅਜੈਪਾਲ ਸਿੰਘ ਅਟਵਾਲ ਨੇ ਦੱਸਿਆ ਕਿ ਸਾਡੀ ਜੱਥੇਬੰਦੀ ਨੇ ਚੰਡੀਗੜ੍ਹ ਵਿਚ ਬਿਜਲੀ ਸੰਕਟ ਸੰਭਾਲਣ ਤੋਂ ਨਾਂਹ ਕਰ ਦਿੱਤੀ ਹੈ, ਜਿਸ ਕਾਰਨ ਚੰਡੀਗੜ੍ਹ 'ਚ ਬਿਜਲੀ ਕੱਟ ਲੱਗ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ, 2024 ਤੱਕ ਸੂਬੇ 'ਚ ਰਹਿ ਸਕਦੀ ਹੈ 'ਅਸਥਿਰ ਸਰਕਾਰ'!

ਉਨ੍ਹਾਂ ਦੱਸਿਆ ਕਿ ਜੇ. ਈ. ਕੌਂਸਲ ਤੇ ਮੁਲਾਜ਼ਮ ਫ਼ਰੰਟ ਨੇ ਵੀ ਚੰਡੀਗੜ੍ਹ ਦੀ ਮੁਲਾਜ਼ਮ ਭੇਜਣ ਦੀ ਮੰਗ ਠੁਕਰਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਹਰਿਆਣਾ ਦੇ ਮੁਲਾਜ਼ਮ ਚੰਡੀਗੜ੍ਹ ਦੇ ਮੁਲਾਜ਼ਮਾਂ ਦੇ ਹੱਕ ਵਿਚ ਧਰਨਾ ਦੇ ਰਹੇ ਹਨ ਅਤੇ ਭਲਕੇ 23 ਫਰਵਰੀ ਨੂੰ ਪੰਜਾਬ ਦੇ ਮੁਲਾਜ਼ਮ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦੇ ਹੱਕ ਵਿਚ ਸੈਕਟਰ-17 ਵਿਚ ਧਰਨਾ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News