ਚੰਡੀਗੜ੍ਹ ''ਚ ''ਬਿਜਲੀ ਸੰਕਟ'' ਦੌਰਾਨ ਹਾਈਕੋਰਟ ਦਾ ਵੱਡਾ ਫ਼ੈਸਲਾ, ਪ੍ਰਸ਼ਾਸਨ ਨੂੰ ਦਿੱਤੇ ਇਹ ਹੁਕਮ

Wednesday, Feb 23, 2022 - 04:18 PM (IST)

ਚੰਡੀਗੜ੍ਹ (ਭਗਵਤ) : ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੇ ਚੱਲਦਿਆਂ ਪੂਰੇ ਸ਼ਹਿਰ 'ਚ ਬਿਜਲੀ ਸੰਕਟ ਦੌਰਾਨ ਤਾਜ਼ਾ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ। ਹਾਈਕੋਰਟ ਨੂੰ ਦੱਸਿਆ ਗਿਆ ਕਿ ਹੁਣ ਤੱਕ 80 ਫ਼ੀਸਦੀ ਬਿਜਲੀ ਬਹਾਲ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ 'ਬਲੈਕ ਆਊਟ' ਕਾਰਨ ਮਚੀ ਤੜਥੱਲੀ, ਬਿਜਲੀ ਮਗਰੋਂ ਪਾਣੀ ਤੋਂ ਵੀ ਔਖੋ ਹੋਏ ਲੋਕ

ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਇਹ ਮਾਮਲਾ ਸਿੱਧੇ ਤੌਰ 'ਤੇ ਉਲੰਘਣਾ ਦਾ ਹੈ, ਜਦੋਂ ਮਾਮਲਾ ਹਾਈਕੋਰਟ 'ਚ ਪੈਂਡਿੰਗ ਹੈ ਤਾਂ ਇਸ ਤਰ੍ਹਾਂ ਹੜਤਾਲ 'ਤੇ ਜਾਣਾ ਪੂਰੀ ਤਰ੍ਹਾਂ ਗਲਤ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦੇ ਹੋਏ ਕਿਹਾ ਹੈ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ ਅਤੇ ਅਗਲੇ ਹੁਕਮ ਵੀਰਵਾਰ ਨੂੰ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਬਲੈਕ ਆਊਟ ਦਾ ਖ਼ਤਰਾ! ਕਈ ਸੈਕਟਰਾਂ 'ਚ ਗੁੱਲ ਹੋਈ ਬਿਜਲੀ

ਦੱਸਣਯੋਗ ਹੈ ਕਿ ਇਸ ਮਾਮਲੇ 'ਚ ਹਾਈਕੋਰਟ ਵੱਲੋਂ ਸ਼ਹਿਰ ਦੇ ਚੀਫ਼ ਇੰਜੀਨੀਅਰ ਨੂੰ ਤਲਬ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ। ਹਾਈਕੋਰਟ ਨੇ ਆਪਣੇ ਹੁਕਮਾਂ 'ਚ ਕਿਹਾ ਕਿ ਬਿਜਲੀ ਦੀ ਸਮੱਸਿਆ ਕਾਰਨ ਸਿਰਫ ਆਮ ਆਦਮੀ ਹੀ ਨਹੀਂ, ਸਗੋਂ ਬੇਹੱਦ ਅਹਿਮ ਸੰਸਥਾਵਾਂ ਜਿਵੇਂ ਹਸਪਤਾਲ ਆਦਿ ਵੀ ਪ੍ਰਭਾਵਿਤ ਹੋ ਰਹੇ ਹਨ। ਹਸਪਤਾਲਾਂ 'ਚ ਮਰੀਜ਼ ਬੇਹੱਦ ਨਾਜ਼ੁਕ ਹਾਲਤ 'ਚ ਵੈਂਟੀਲੇਟਰ 'ਤੇ ਹਨ। ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਪ੍ਰਭਾਵਿਤ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਬਦਲੇਗਾ ਮੌਸਮ, ਬੱਦਲਵਾਈ ਨਾਲ ਪੈ ਸਕਦੈ ਮੀਂਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News