ਗਰਮੀ ਵਿਚਾਲੇ ਪੰਜਾਬ ''ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ ''ਤੇ ਪੁੱਜੀ ਖ਼ਪਤ
Monday, Jul 20, 2026 - 05:50 PM (IST)
ਸੁਲਤਾਨਪੁਰ ਲੋਧੀ (ਧੀਰ)-ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਕਾਰਨ ਬਿਜਲੀ ਦੀ ਮੰਗ ਨੇ ਨਵੇਂ ਰਿਕਾਰਡ ਬਣਾਉਣੇ ਜਾਰੀ ਰੱਖੇ ਹਨ। ਬੀਤੇ ਦਿਨ ਸੂਬੇ ਵਿਚ ਬਿਜਲੀ ਦੀ ਵੱਧ ਤੋਂ ਵੱਧ ਮੰਗ 17,452 ਮੈਗਾਵਾਟ ਦਰਜ ਕੀਤੀ ਗਈ। ਲਗਾਤਾਰ ਪੰਜਵੇਂ ਦਿਨ ਮੰਗ 17 ਹਜ਼ਾਰ ਮੈਗਾਵਾਟ ਤੋਂ ਉੱਪਰ ਰਹਿਣ ਕਾਰਨ ਬਿਜਲੀ ਪ੍ਰਣਾਲੀ 'ਤੇ ਭਾਰੀ ਦਬਾਅ ਬਣਿਆ ਹੋਇਆ ਹੈ।
ਵਧਦੀ ਮੰਗ ਦੇ ਮੱਦੇਨਜ਼ਰ ਪਾਵਰਕਾਮ ਵੱਲੋਂ ਕਈ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਘੰਟਿਆਂਬੱਧ ਬਿਜਲੀ ਕੱਟ ਲਗਾਏ ਜਾ ਰਹੇ ਹਨ। ਇਸ ਕਾਰਨ ਆਮ ਲੋਕਾਂ ਨੂੰ ਗਰਮੀ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਵੀ ਲੋਕ ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਹਨ।
ਇਹ ਵੀ ਪੜ੍ਹੋ: ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
ਝੋਨੇ ਦੀ ਫ਼ਸਲ ਲਈ ਸਿੰਚਾਈ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਬਿਜਲੀ ਨਾ ਮਿਲਣ ਕਾਰਨ ਟਿਊਬਵੈੱਲ ਨਹੀਂ ਚੱਲ ਰਹੇ, ਜਿਸ ਨਾਲ ਖੇਤੀਬਾੜੀ ਦੇ ਕੰਮਾਂ ਵਿੱਚ ਰੁਕਾਵਟ ਆ ਰਹੀ ਹੈ। ਉੱਧਰ, ਘਰੇਲੂ ਖਪਤਕਾਰ ਵੀ ਲਗਾਤਾਰ ਕੱਟਾਂ ਕਾਰਨ ਗਰਮੀ ਵਿਚ ਬੇਹਾਲ ਹਨ।
ਪਾਵਰਕਾਮ ਦੇ ਅੰਕੜਿਆਂ ਮੁਤਾਬਕ 29 ਜੂਨ ਨੂੰ ਪਹਿਲੀ ਵਾਰ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ ਹੋਈ ਸੀ। ਇਸ ਤੋਂ ਬਾਅਦ 14 ਜੁਲਾਈ ਨੂੰ 17,454 ਮੈਗਾਵਾਟ ਅਤੇ 18 ਜੁਲਾਈ ਨੂੰ 17,452 ਮੈਗਾਵਾਟ ਦੀ ਮੰਗ ਦਰਜ ਕੀਤੀ ਗਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਿਜਲੀ ਦੀ ਮੰਗ ਵਿਚ ਕਾਫ਼ੀ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ
ਮਿਲੀ ਜਾਣਕਾਰੀ ਮੁਤਾਬਕ ਸੂਬੇ ਦੇ ਸਰਕਾਰੀ ਅਤੇ ਨਿੱਜੀ ਥਰਮਲ ਪਲਾਂਟਾਂ ਦੇ ਜ਼ਿਆਦਾਤਰ ਯੂਨਿਟ ਚਾਲੂ ਹਨ। ਥਰਮਲ ਪਲਾਂਟਾਂ ਤੋਂ ਲਗਭਗ 3,042 ਮੈਗਾਵਾਟ ਅਤੇ ਹਾਈਡਲ ਪ੍ਰਾਜੈਕਟਾਂ ਤੋਂ ਕਰੀਬ 5,872 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ। ਇਸ ਦੇ ਬਾਵਜੂਦ ਵਧਦੀ ਮੰਗ ਕਾਰਨ ਕਈ ਇਲਾਕਿਆਂ ਵਿਚ ਬਿਜਲੀ ਕੱਟ ਲਗਾਉਣੇ ਪੈ ਰਹੇ ਹਨ। ਲੋਕਾਂ ਨੇ ਸਰਕਾਰ ਅਤੇ ਪਾਵਰਕਾਮ ਤੋਂ ਮੰਗ ਕੀਤੀ ਹੈ ਕਿ ਬਿਜਲੀ ਸਪਲਾਈ ਵਿਚ ਸੁਧਾਰ ਕਰਕੇ ਕੱਟਾਂ ਵਿਚ ਕਮੀ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦੀ ਬਿਜਲੀ ਸਮੇਂ ਸਿਰ ਉਪਲੱਬਧ ਹੋ ਸਕੇ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
