ਪੰਜਾਬ : ਭਲਕੇ ਇਨ੍ਹਾਂ ਇਲਾਕਿਆਂ ''ਚ ਲੱਗੇਗਾ ਲੰਬਾ Power Cut!
Tuesday, Nov 25, 2025 - 12:28 AM (IST)
ਬੰਗਾ, (ਰਾਕੇਸ਼ ਅਰੋੜਾ)- ਸਹਾਇਕ ਕਾਰਜ਼ਕਾਰੀ ਇੰਜੀਨੀਅਰ ਉਪ ਮੰਡਲ ਅਧਿਕਾਰੀ ਪਾਵਰਕਾਮ ਸ਼ਹਿਰੀ ਬੰਗਾ ਨੇ ਪ੍ਰੈੱਸ ਦੇ ਨਾਂ ਇਕ ਪੱਤਰ ਜਾਰੀ ਕਰ ਕੇ ਦੱਸਿਆ ਕਿ 220 ਕੇ. ਵੀ. ਸਬ ਸਟੇਸ਼ਨ ਬੰਗਾ ਵਿਖੇ ਫੀਡਰ ਦੀ ਜ਼ਰੂਰੀ ਮੁਰੰਮਤ ਕੀਤੀ ਜਾਣੀ ਹੈ, ਜਿਸ ਦੇ ਕਾਰਨ 220 ਕੇ. ਵੀ. ਸਬ ਸਟੇਸ਼ਨ ਬੰਗਾ ਤੋਂ ਚੱਲਦੇ 11 ਕੇ. ਵੀ. ਫੀਡਰ ਨੰਬਰ 3 ਸ਼ਹਿਰੀ ਦੀ ਬਿਜਲੀ ਸਪਲਾਈ ਦਿਨ ਬੁੱਧਵਾਰ ਮਿਤੀ 26 ਨਵੰਬਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 2 ਵਜੇ ਤੱਕ ਬੰਦ ਰਹੇਗੀ। ਜਿਸ ਦੇ ਕਾਰਨ ਇਸ ਅਧੀਨ ਆਉਣ ਵਾਲੇ ਏਰੀਏ ਪਿੰਡ ਜੀਦੋਂਵਾਲ, ਗੁਰੂ ਨਾਨਕ ਨਗਰ, ਨਵਾਂਸ਼ਹਿਰ ਰੋਡ, ਚਰਨ ਕੰਵਲ ਰੋਡ, ਰੇਲਵੇ ਰੋਡ, ਮੁਕੰਦਪੁਰ ਰੋਡ, ਪ੍ਰੀਤ ਨਗਰ, ਐੱਮ. ਸੀ. ਕਾਲੋਨੀ, ਨਿਊ ਗਾਂਧੀ ਨਗਰ, ਜਗਦੰਬੇ ਰਾਈਸ ਮਿੱਲ, ਡੈਰਿਕ ਸਕੂਲ ਅਤੇ ਇਸਦੇ ਨਾਲ ਲੱਗਦੇ ਏਰੀਏ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
