ਬਿਜਲੀ ਕੱਟਾਂ ਦੀ ਮਾਰ ਝੱਲ ਰਹੇ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫਾ
Thursday, Oct 09, 2025 - 11:18 AM (IST)

ਲੁਧਿਆਣਾ (ਵਿੱਕੀ) : ਹਲਕਾ ਕੇਂਦਰੀ ਦੇ ਕਈ ਇਲਾਕਿਆਂ ’ਚ ਲੰਬੇ ਸਮੇਂ ਤੋਂ ਲੋਕ ਅਤੇ ਵਪਾਰੀ ਵਾਰ-ਵਾਰ ਲੰਬੇ ਬਿਜਲੀ ਕੱਟਾਂ, ਕਮਜ਼ੋਰ ਵੋਲਟੇਜ ਅਤੇ ਪੁਰਾਣੀ ਬਿਜਲੀ ਵਿਵਸਥਾ ਕਾਰਨ ਕਾਫੀ ਪ੍ਰੇਸ਼ਾਨ ਸਨ। ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਇਲਾਕੇ ਨੂੰ ਸਥਾਈ ਬਿਜਲੀ ਸਹੂਲਤ ਦੇਣ ਦੇ ਮਕਸਦ ਨਾਲ ਬਿਜਲੀ ਸਪਲਾਈ ਪ੍ਰਣਾਲੀ ਨੂੰ ਆਧੁਨਿਕ, ਮਜ਼ਬੂਤ ਅਤੇ ਭਰੋਸੇਮੰਦ ਬਣਾਉਣ ਦੀ ਦਿਸ਼ਾ ’ਚ ਵੱਡਾ ਕਦਮ ਚੁੱਕਦੇ ਹੋਏ ਵਿਧਾਇਕ ਪੱਪੀ ਨੇ 4.83 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 3 ਮਹੱਤਵਪੂਰਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਇਹ ਵੀ ਪੜ੍ਹੋ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਨਾ ਸਿਰਫ ਇਲਾਕੇ ਦੀ ਬਿਜਲੀ ਸਪਲਾਈ ’ਚ ਸੁਧਾਰ ਹੋਵੇਗਾ, ਸਗੋਂ ਇਥੋਂ ਦੇ ਨਿਵਾਸੀਆਂ ਨੂੰ ਸਥਿਰ ਅਤੇ ਕੁਆਲਿਟੀ ਪੂਰਨ ਬਿਜਲੀ ਸਹੂਲਤ ਵੀ ਪ੍ਰਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ’ਚ 13.37 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ. 75 ਅਤੇ 78 ਦੇ ਚਿਲਡਰਨ ਪਾਰਕ (ਸਿਵਲ ਹਸਪਤਾਲ ਦੀ ਬੈਕ ਸਾਈਡ) ’ਚ ਨਵੇਂ 11 ਕੇ. ਵੀ. ਫੀਡਰ ਦੀ ਸਥਾਪਨਾ, 4.50 ਕਰੋੜ ਰੁਪਏ ਦੀ ਲਾਗਤ ਨਾਲ ਵਾਰਡ ਨੰ. 30 ਦੀ ਡਾ. ਅੰਬੇਡਕਰ ਕਾਲੋਨੀ (ਘੋੜਾ ਕਾਲੋਨੀ) ਵਿਚ ਬਣੇ 66 ਕੇ. ਵੀ. ਬ-ਸਟੇਸ਼ਨ ਦਾ ਉਦਘਾਟਨ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ. 82 ਅਤੇ 83 ਦੇ ਵੇਟਗੰਜ ਇਲਾਕੇ ’ਚ ਅਪਗ੍ਰੇਡ ਕੀਤੇ ਗਏ ਟ੍ਰਾਂਸਫਾਰਮਰ ਦਾ ਸ਼ੁਭ ਆਰੰਭ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਬਿਜਲੀ ਵਾਲੇ ਕੁਨੈਕਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਪੱਪੀ ਨੇ ਕਿਹਾ ਕਿ ਹਲਕਾ ਕੇਂਦਰੀ ਦੇ ਵਿਕਾਸ ਲਈ ਉਨ੍ਹਾਂ ਦਾ ਸੰਕਲਪ ਸਿਰਫ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਇਸ ਨੂੰ ਜ਼ਮੀਨੀ ਪੱਧਰ ’ਤੇ ਸੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਬਿਜਲੀ ਕਟੌਤੀ ਨੂੰ ਘੱਟ ਕਰਨਗੇ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਇਲਾਕਿਆਂ ’ਚ ਸਥਾਈ ਬਿਜਲੀ ਉਪਲੱਬਧਤਾ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : ਲੁਧਿਆਣਾ ਨੂੰ ਲੈ ਕੇ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ, ਇਸ ਰਿਪੋਰਟ ਨੂੰ ਪੜ੍ਹ ਕੇ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e