ਪੰਜਾਬ ਦੇ ਇਸ ਇਲਾਕੇ ''ਚ ਭਲਕੇ ਬਿਜਲੀ ਰਹੇਗੀ ਬੰਦ, ਲੱਗੇਗਾ 6 ਘੰਟੇ ਦਾ ਕੱਟ

Thursday, Jul 09, 2026 - 10:16 PM (IST)

ਪੰਜਾਬ ਦੇ ਇਸ ਇਲਾਕੇ ''ਚ ਭਲਕੇ ਬਿਜਲੀ ਰਹੇਗੀ ਬੰਦ, ਲੱਗੇਗਾ 6 ਘੰਟੇ ਦਾ ਕੱਟ

ਲੁਧਿਆਣਾ (ਖੁਰਾਣਾ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਿਟੀ ਵੈਸਟ ਡਵੀਜ਼ਨ ਦੇ ਅਧੀਨ ਪੈਂਦੇ ਛਾਉਣੀ ਮੁਹੱਲਾ ਬਿਜਲੀ ਘਰ ’ਚ ਤਾਇਨਾਤ ਐੱਸ. ਡੀ. ਓ. ਸ਼ਿਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ’ਚ ਬਿਜਲੀ ਦੀ ਜ਼ਰੂਰੀ ਮੁਰੰਮਤ ਕਾਰਨ 10 ਜੁਲਾਈ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਦੌਰਾਨ 11 ਕੇ.ਵੀ . ਔਕਟਵ, 11 ਕੇ. ਵੀ. ਵੀਨਸ ਐੱਮ-ਆਰਟਿਗ, 66 ਕੇ. ਵੀ. ਅਮਲਤਾਸ ਫੀਡਰਜ਼ ਅਤੇ ਆਲੇ ਦੁਆਲੇ ਦੇ ਇਲਾਕਿਆਂ ’ਚ ਬਿਜਲੀ ਸਪਲਾਈ ਬੰਦ ਰਹੇਗੀ। ਐਸ.ਡੀ.ਓ. ਸ਼ਿਵ ਕੁਮਾਰ ਨੇ ਅਸੁਵਿਧਾ ਲਈ ਅਫ਼ਸੋਸ ਪ੍ਰਗਟ ਕੀਤਾ ਅਤੇ ਸਥਾਨਕ ਨਿਵਾਸੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ।


author

Inder Prajapati

Content Editor

Related News