ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ

Wednesday, Jul 22, 2026 - 04:51 PM (IST)

ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ

ਤਰਨਤਾਰਨ (ਰਮਨ) : ਤਰਨਤਾਰਨ ਦੇ ਕਸਬਾ ਫਤਿਹਾਬਾਦ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਪਾਵਰਕਾਮ ਦੇ ਐੱਸਡੀਓ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ ਗਈ। ਹਮਲੇ ਵਿਚ ਐੱਸਡੀਓ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐਸਡੀਓ ਸਤਨਾਮ ਸਿੰਘ ਕਸਬਾ ਫਤਿਹਾਬਾਦ ਪਾਵਰ ਕਾਰਪੋਰੇਸ਼ਨ ਦਫਤਰ ਵਿਚ ਤੈਨਾਤ ਹਨ। ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੇ ਚੱਲਦਿਆਂ ਬੀਤੀ ਰਾਤ ਤਿੰਨ ਅਣਪਛਾਤੇ ਵਿਅਕਤੀਆਂ ਨੇ ਬਿਜਲੀ ਕੱਟਾਂ ਨੂੰ ਲੈ ਕੇ ਗੁੱਸੇ 'ਚ ਆ ਕੇ ਪਹਿਲਾਂ ਤਾਂ ਐੱਸਡੀਓ ਨਾਲ ਬਹਿਸ ਕੀਤੀ ਫਿਰ ਉਨ੍ਹਾਂ ਉਪਰ ਹਮਲਾ ਕਰਕੇ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ। 

ਇਹ ਵੀ ਪੜ੍ਹੋ : ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਇਸ ਹਮਲੇ ਦੌਰਾਨ ਐੱਸਡੀਓ ਸਤਨਾਮ ਸਿੰਘ ਨੂੰ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਡੀਐੱਸਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਐੱਸਡੀਓ ਸਤਨਾਮ ਸਿੰਘ ਦੇ ਬਿਆਨਾਂ ਹੇਠ ਥਾਣਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News