ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ ਰਹੇਗੀ ਬੱਤੀ

Monday, Mar 30, 2026 - 07:30 PM (IST)

ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ ਰਹੇਗੀ ਬੱਤੀ

ਵੈੱਬ ਡੈਸਕ- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਮੰਗਲਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

ਬੰਗਾ, (ਰਾਕੇਸ਼ ਅਰੋੜਾ)- ਉਪ ਮੰਡਲ ਸਹਾਇਕ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਸ਼ਹਿਰੀ ਬੰਗਾ ਨੇ ਪ੍ਰੈੱਸ ਦੇ ਨਾਮ ’ਤੇ ਇਕ ਪੱਤਰ ਜਾਰੀ ਕਰ ਕੇ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਬੰਗਾ ਤੋਂ ਚਲਦੇ 11 ਕੇ.ਵੀ. ਸ਼ਹਿਰੀ ਫੀਡਰ ਨੰਬਰ 1 ਦੀ 11 ਕੇ.ਵੀ. ਲਾਈਨ ਦਾ ਏ. ਸੀ. ਐੱਸ. ਆਰ. ,ਆਰ. ਡੀ. ਐੱਸ. ਐੱਸ., ਵੱਲੋਂ ਆਗਮੈਟ ਕੀਤਾ ਜਾਣਾ ਹੈ ਜਿਸ ਕਾਰਨ 11 ਕੇ.ਵੀ. ਸ਼ਹਿਰੀ ਨੰਬਰ 1 ਫੀਡਰ ਦੀ ਬਿਜਲੀ ਸਪਲਾਈ 31 ਮਾਰਚ ਨੂੰ ਸਵੇਰੇ 10 ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ ਜਿਸ ਕਾਰਨ ਇਸ ਅਧੀਨ ਆਉਣ ਵਾਲੇ ਏਰੀਏ ਗੜ੍ਹਸ਼ੰਕਰ ਰੋਡ ,ਮੇਨ ਰੋਡ ਰੇਲਵੇ ਰੋਡ, ਸਿਟੀ ਥਾਣਾ ਬੰਗਾ ਸੰਚਾਲੀ ਬਾਜ਼ਾਰ, ਮੁਕੰਦਪੁਰ ਰੋਡ ,ਸੋਤਰਾ ਰੋਡ, ਮੁਹੱਲਾ ਸਿੱਧ ਐੱਮ. ਸੀ. ਕਾਲੋਨੀ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।

ਮਾਛੀਵਾੜਾ ਸਾਹਿਬ, (ਟੱਕਰ)- ਮਾਛੀਵਾੜਾ ਸਬ-ਡਵੀਜ਼ਨ ਤੇ ਹੇਡੋਂ ਬੇਟ ਗਰਿੱਡ ਤੋਂ ਬਿਜਲੀ ਸਪਲਾਈ ਅੱਜ 31 ਮਾਰਚ ਨੂੰ ਬੰਦ ਰਹੇਗੀ। ਐੱਸ.ਡੀ.ਓ. ਅਮਰਜੀਤ ਸਿੰਘ ਨੇ ਦੱਸਿਆ ਕਿ ਤਾਰ੍ਹਾਂ ਦੀ ਮੁਰੰਮਤ ਕਾਰਨ ਇਹ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।

ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ

ਤਰਨਤਾਰਨ, (ਰਮਨ,ਆਹਲੂਵਾਲੀਆ)- 132 ਕੇ.ਵੀ.ਏ ਸਬ ਸਟੇਸ਼ਨ ਤਰਨਤਾਰਨ ਤੋਂ ਚੱਲਦੇ 11 ਕੇ.ਵੀ. ਸਿਟੀ-1 ਅਤੇ ਸਿਟੀ-6 ਫੀਡਰਾਂ ਦੀ ਬਿਜਲੀ ਸਪਲਾਈ, ਇਨ੍ਹਾਂ ਫੀਡਰਾਂ ਦੀ ਬਾਇਫਰਕੇਸ਼ਨ ਦਾ ਕੰਮ ਕਰਨ ਕਰਕੇ 1 ਮਾਰਚ ਦਿਨ ਬੁੱਧਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਦੁਪਿਹਰ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਮੁਹੱਲਾ ਭਾਗ ਸ਼ਾਹ, ਨਵਾਂ ਬਾਜ਼ਾਰ, ਤਹਿਸੀਲ ਬਾਜ਼ਾਰ, ਪੈਟਰੋਲ ਪੰਪ ਵਾਲੀ ਗਲੀ, ਗਲੀ ਇੰਦਰ ਸਿੰਘ ਵਾਲੀ ਸਰਹਾਲੀ ਰੋਡ, ਕਾਜੀਕੋਟ ਰੋਡ, ਛੋਟਾ ਕਾਜੀਕੋਟ, ਚੰਦਰ ਕਾਲੋਨੀ ਤਹਿਸੀਲ ਬਾਜ਼ਾਰ, ਮੁਹੱਲਾ ਜੱਸੇ ਵਾਲਾ, ਸਰਕੂਲਰ ਰੋਡ, ਪਾਰਕ ਐਵੀਨਿਊ, ਜੈ ਦੀਪ ਐਵੀਨਿਊ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਨੂਰਦੀ ਰੋਡ, ਪਲਾਸੌਰ ਰੋਡ, ਮੁਹੱਲਾ ਟਾਂਕ ਸ਼ਤਰੀ ਤਰਨਤਾਰਨ ਆਦਿ ਏਰੀਏ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਪਾਵਰਕਾਮ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਢਿੱਲੋਂ ਜੇ.ਈ, ਇੰਜੀ. ਮਨਜੀਤ ਸਿੰਘ ਜੇ.ਈ ਨੇ ਦਿੱਤੀ।


author

Rakesh

Content Editor

Related News