ਸੜਕ ਹਾਦਸੇ ’ਚ ਬਿਜਲੀ ਮਹਿਕਮੇ ਦੇ ਸਹਾਇਕ ਲਾਈਨਮੈਨ ਦੀ ਮੌਤ

Tuesday, Jan 12, 2021 - 10:55 AM (IST)

ਸੜਕ ਹਾਦਸੇ ’ਚ ਬਿਜਲੀ ਮਹਿਕਮੇ ਦੇ ਸਹਾਇਕ ਲਾਈਨਮੈਨ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ): ਬੀਤੀ ਦੇਰ ਸ਼ਾਮ ਦਰਗਾਹੇੜ੍ਹੀ ਪਿੰਡ ਨਜ਼ਦੀਕ ਹੋਏ ਸੜਕ ਹਾਦਸੇ ’ਚ ਬਿਜਲੀ ਮਹਿਕਮੇ ਦੇ ਸਹਾਇਕ ਲਾਈਨਮੈਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।  ਜਾਣਕਾਰੀ ਮੁਤਾਬਕ ਮਿ੍ਰਤਕ ਦੀ ਪਛਾਣ ਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਨਿਵਾਸੀ ਖੁੱਡਾ ਦੇ ਰੂਪ ’ਚ ਹੋਈ ਹੈ।

ਇਹ ਵੀ ਪੜ੍ਹੋ: ‘ਪਿਛਲੀਆਂ ਚੋਣਾਂ ਰੱਬ ਦੀ ਸਹੁੰ ਖਾ ਕੇ ਲੜੀਆਂ, ਹੁਣ ਅਗਲੀਆਂ ਚੋਣਾਂ ਕਿਵੇਂ ਲੜਨਗੇ ਕੈਪਟਨ ਸਾਬ੍ਹ’

ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਨਦੀਪ ਸਿੰਘ ਕੰਧਾਲਾ ਜੱਟਾਂ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਵਾਪਸ ਆਪਣੇ ਪਿੰਡ ਵੱਲ ਜਾ ਰਿਹਾ ਸੀ ਕਿ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਕਿਸੇ ਅਣਪਛਾਤੇ ਵਾਹਨ ਨੇ ਉਸ ’ਚ ਟੱਕਰ ਮਾਰ ਦਿੱਤੀ। ਕਿਸੇ ਰਾਹਗੀਰ ਨੂੰ ਇਸ ਦੀ ਸੂਚਨਾ ਮਿਲਣ ’ਤੇ ਉਸ ਨੂੰ ਤੁਰੰਤ ਟਾਂਡਾ ਦੀ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ: ਗੁਰਦਾਸਪੁਰ ’ਚ 19 ਸਾਲਾਂ ਨੌਜਵਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News