ਬਿਜਲੀ ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਸਰਕਾਰ ਖਿਲਾਫ਼ ਨਾਅਰੇਬਾਜ਼ੀ

Friday, Aug 24, 2018 - 12:29 AM (IST)

ਬਿਜਲੀ ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਨਵਾਂਸ਼ਹਿਰ,   (ਤ੍ਰਿਪਾਠੀ)-  ਪਾਵਰਕਾਮ ਵਿਭਾਗ ਦੇ ਮੁਲਾਜ਼ਮਾਂ ਨੇ ਅਾਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਗਡ਼੍ਹਸ਼ੰਕਰ ਰੋਡ ’ਤੇ ਸਥਿਤ ਡਵੀਜ਼ਨ  ਦਫਤਰ ਦੇ ਬਾਹਰ  ਪਾਵਰਕਾਮ ਮੈਨੇਜਮੈਂਟ ਅਤੇ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 
ਸਟੇਟ ਕਮੇਟੀ ਦੇ ਸੱਦੇ ’ਤੇ ਮੰਡਲ ਪ੍ਰਧਾਨ ਇੰਜ. ਮਨਜੀਤ ਕੁਮਾਰ ਅਤੇ ਅਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਇੰਜ. ਵਿਜੇ ਕੁਮਾਰ, ਹਰਭਜਨ ਸਿੰਘ ਅਤੇ ਹਰਮੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਵਿਭਾਗ ਦੀ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰਦੀ ਆ ਰਹੀ ਹੈ ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹਡ਼ੀਅਾਂ ਮੰਗਾਂ ਨੂੰ ਪਹਿਲਾਂ ਤੋਂ ਮਨਜ਼ੂਰ ਕਰ ਲਿਆ ਗਿਆ ਹੈ ਉਨ੍ਹਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ  ਸੰਘਰਸ਼ ਤਹਿਤ 29 ਅਗਸਤ ਨੂੰ ਹੈੱਡ ਆਫਿਸ ਪਟਿਆਲਾ ਦਫਤਰ ਦੇ ਬਾਹਰ ਸੂਬਾ ਪੱਧਰੀ ਰੋਸ ਧਰਨਾ ਵੀ ਦਿੱਤਾ ਜਾਵੇਗਾ। 
ਇਸ ਮੌਕੇ  ਇੰਜ. ਹਰਮੇਲ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ, ਸੰਜੀਵ ਕੁਮਾਰ, ਗੁਰਮੁੱਖ ਸਿੰਘ, ਸੁੱਚਾ ਸਿੰਘ, ਲਖਬੀਰ ਸਿੰਘ, ਪਰਮਿੰਦਰ ਸਿੰਘ, ਹੁਸਨ ਲਾਲ ਅਤੇ ਵਿਨੇ ਕੁਮਾਰ ਆਦਿ ਨੇ ਵੀ ਅਾਪਣੇ ਵਿਚਾਰ ਰੱਖੇ।  
 


Related News