ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਮੰਤਰੀ ਨੇ ਕੀਤਾ ਵੱਡਾ ਐਲਾਨ
Tuesday, Jun 10, 2025 - 04:22 PM (IST)

ਚੰਡੀਗੜ੍ਹ/ਪਟਿਆਲਾ : ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿਚ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐੱਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ ਨਾਲ ਹੀ ਜ਼ਿਲ੍ਹਿਆਂ ਵਿਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਮਹਿੰਗੇ ਟੋਲ ਪਲਾਜ਼ੇ 'ਤੇ ਪੈ ਗਿਆ ਰੌਲਾ, ਬਿਨਾਂ ਪਰਚੀ ਕਟਵਾਏ ਲੰਘ ਰਹੇ ਵਾਹਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੀ.ਐੱਸ.ਪੀ.ਸੀ.ਐਲ. ਅਤੇ ਪੀ.ਐੱਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।
ਇਹ ਵੀ ਪੜ੍ਹੋ : ਪੁਲਸ ਨੇ ਸੀਲ ਕੀਤੀਆਂ ਪੰਜਾਬ ਦੀ ਹੱਦਾਂ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਮੀਟਿੰਗ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਰੂਪਨਗਰ, ਐੱਸ.ਏ.ਐੱਸ ਨਗਰ (ਮੋਹਾਲੀ), ਫਤਹਿਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿਚ ਸ਼ੁਰੂ ਕੀਤੀ ਗਈ ਸੀ। ਬਾਕੀ ਜ਼ਿਲ੍ਹਿਆਂ-ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਅੱਜ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਪੀ. ਐੱਸ. ਪੀ. ਸੀ. ਐੱਲ. ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ. ਐੱਸ. ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਪੀ.ਐੱਸ.ਪੀ.ਸੀ.ਐਲ. ਦੇ ਸੀ.ਐੱਮ.ਡੀ. ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਵਿੱਤ ਸੀ.ਏ. ਐਸ.ਕੇ. ਬੇਰੀ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਇੰਦਰਪਾਲ ਸਿੰਘ ਅਤੇ ਡਾਇਰੈਕਟਰ ਤਕਨੀਕੀ ਇੰਜੀ. ਸੰਜੀਵ ਕੁਮਾਰ ਸੂਦ ਸ਼ਾਮਲ ਸਨ।
ਇਹ ਵੀ ਪੜ੍ਹੋ : ਮੋਗਾ ਬਰਾਤ ਲੈ ਕੇ ਪੁੱਜਿਆ ਲਾੜਾ, ਨਾ ਲਾੜੀ ਮਿਲੀ ਨਾ ਲਾੜੀ ਦਾ ਘਰ, ਫਿਰ ਜੋ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e