ਬਿਜਲੀ ਮੰਤਰੀ ਨੇ ਯੂਨੀਅਨਾਂ ਨਾਲ ਮੀਟਿੰਗਾਂ ਕਰ ਸੰਭਵ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
Thursday, Jul 14, 2022 - 06:00 PM (IST)
 
            
            ਚੰਡੀਗੜ੍ਹ (ਬਿਊਰੋ) - ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਕੇ ਸੰਭਵ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ। ਬਿਜਲੀ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੀਆਂ ਮੰਗਾਂ ਉੱਤੇ ਹਮਦਰਦੀ ਰੱਖਦੀ ਹੋਈ ਇਨ੍ਹਾਂ ਦੇ ਹੱਲ ਲਈ ਸਕਰਾਤਮਕ ਰਵੱਈਆ ਰੱਖਦੀ ਹੈ। ਪੰਜਾਬ ਸਰਕਾਰ ਹਰ ਸੂਬਾ ਵਾਸੀ ਨੂੰ ਦਰਪੇਸ਼ ਔਕੜਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਉੱਤੇ ਵੀ ਉਸਾਰੂ ਸੋਚ ਰੱਖਦੀ ਹੋਈ ਇਨ੍ਹਾਂ ਦਾ ਸੰਭਵ ਹੱਲ ਕੱਢੇਗੀ।
ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼
ਬਿਜਲੀ ਮੰਤਰੀ ਨਾਲ ਮੀਟਿੰਗਾਂ ਕਰਨ ਵਾਲੀਆਂ ਜਥੇਬੰਦੀਆਂ ਵਿੱਚ ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਅਪ੍ਰੈਂਟਿੰਸ ਲਾਈਨਮੈਨ ਯੂਨੀਅਨ ਪੰਜਾਬ ਅਤੇ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਨੁਮਾਇੰਦੇ ਸ਼ਾਮਲ ਸਨ। ਇਸ ਮੌਕੇ ਪਾਵਰਕਾਮ ਦੇ ਸੀ.ਐੱਮ.ਡੀ. ਇੰਜਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਇੰਜਨੀਅਰ ਆਈ.ਪੀ. ਐੱਸ. ਗਰੇਵਾਲ ਤੇ ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਵੀ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            