ਬਿਜਲੀ ਚੋਰੀ ਕਰਨ ਨੂੰ ਲੈ ਕੇ PSPCL ਦੀ ਵੱਡੀ ਕਾਰਵਾਈ

Monday, Aug 26, 2024 - 02:42 PM (IST)

ਬਿਜਲੀ ਚੋਰੀ ਕਰਨ ਨੂੰ ਲੈ ਕੇ PSPCL ਦੀ ਵੱਡੀ ਕਾਰਵਾਈ

ਚੰਡੀਗੜ੍ਹ (ਮਨਜੋਤ)- ਬਿਜਲੀ ਚੋਰੀ ਰੋਕਣ ਲਈ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ 5 ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਸਬੰਧੀ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਪੀ. ਐੱਸ. ਪੀ. ਸੀ. ਐੱਲ. ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ। ਇਸ ਦੌਰਾਨ ਪੰਜਾਂ ਜ਼ੋਨਾਂ ’ਚ ਕੁੱਲ੍ਹ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ’ਚੋਂ ਬਿਜਲੀ ਚੋਰੀ ਦੇ ਕੁੱਲ੍ਹ 2,075 ਕੇਸ ਫੜੇ ਗਏ ਤੇ ਸਬੰਧਤ ਖ਼ਪਤਕਾਰਾਂ ’ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ।

ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਸੀਨੀਅਰ ਆਗੂ ਡਿੰਪੀ ਢਿੱਲੋਂ ਨੇ ਛੱਡੀ ਪਾਰਟੀ

PunjabKesari

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ੋਨ ’ਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ ਹਨ ਅਤੇ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਬਠਿੰਡਾ ਜ਼ੋਨ ’ਚ 527 ਕੇਸ ਫੜੇ ਗਏ ਅਤੇ 1.41 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ। ਲੁਧਿਆਣਾ ਜ਼ੋਨ ’ਚ 323 ਕੇਸ ਫੜੇ ਗਏ ਅਤੇ 90 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ। ਜਲੰਧਰ ਜ਼ੋਨ ’ਚ 340 ਕੇਸ ਫੜੇ ਗਏ ਅਤੇ 50 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ੋਨ ’ਚ 447 ਕੇਸ ਫੜੇ ਗਏ ਅਤੇ ਸਬੰਧਤ ਖ਼ਪਤਕਾਰਾਂ ਨੂੰ 74 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ। ਜੁਰਮਾਨਾ ਲਾਉਣ ਤੋਂ ਇਲਾਵਾ ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਸਬੰਧਤ ਖ਼ਪਤਕਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਵੱਧ ਤੋਂ ਵੱਧ ਪੱਧਰ ਤੱਕ ਘਟਾ ਦੇਵੇਗੀ। ਬਿਜਲੀ ਚੋਰੀ ਨੂੰ ਰੋਕਣ ਲਈ ਇਹ ਮੁਹਿੰਮ ਸਮੇਂ ਦੀ ਲੋੜ ਹੈ। ਉਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗ਼ਲਤੀਆਂ ਨਾ ਕਰਨ।

ਇਹ ਵੀ ਪੜ੍ਹੋ-  ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਫ਼ੌਜ ਦੀ ਜੀਪ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਮੰਜ਼ਰ ਵੇਖ ਸਹਿਮੇ ਲੋਕ

ਉਨ੍ਹਾਂ ਕਿਹਾ ਕਿ ਸਮੂਹਿਕ ਚੈਕਿੰਗ ਮੁਹਿੰਮ ਭਵਿੱਖ ’ਚ ਵੀ ਜਾਰੀ ਰਹੇਗੀ। ਉਨ੍ਹਾਂ ਸਮੂਹ ਬਿਜਲੀ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਖ਼ੇਤਰਾਂ ’ਚ ਅਜਿਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ’ਚ ਬਿਜਲੀ ਵਿਭਾਗ ਦੀ ਮਦਦ ਕਰਨ। ਉਨ੍ਹਾਂ ਹਰੇਕ ਵਿਅਕਤੀ ਨੂੰ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਸਟਮ ਅਧੀਨ ਲਿਆਂਦਾ ਜਾ ਸਕੇ। ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਦੀ ਬਿਜਲੀ ਚੋਰੀ ਵਿਰੁੱਧ ਮੁਹਿੰਮ ਚਲਾਉਣ ਲਈ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ- ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਰਹੀ ਬੇਨਤੀਜਾ, ਸਰਵਣ ਪੰਧੇਰ ਨੇ ਦਿੱਤਾ ਵੱਡਾ ਬਿਆਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News