ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਯੂਨੀਅਨਾਂ ਨਾਲ ਮੀਟਿੰਗਾਂ, ਸੰਭਵ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

07/14/2022 11:11:39 PM

ਚੰਡੀਗੜ੍ਹ (ਬਿਊਰੋ) : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਕੇ ਸੰਭਵ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ। ਬਿਜਲੀ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੀਆਂ ਮੰਗਾਂ ਉੱਤੇ ਹਮਦਰਦੀ ਰੱਖਦੀ ਹੋਈ ਇਨ੍ਹਾਂ ਦੇ ਹੱਲ ਲਈ ਸਾਕਾਰਾਤਮਕ ਰਵੱਈਆ ਰੱਖਦੀ ਹੈ। ਪੰਜਾਬ ਸਰਕਾਰ ਹਰ ਸੂਬਾ ਵਾਸੀ ਨੂੰ ਦਰਪੇਸ਼ ਔਕੜਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਉੱਤੇ ਵੀ ਉਸਾਰੂ ਸੋਚ ਰੱਖਦੀ ਹੋਈ ਇਨ੍ਹਾਂ ਦਾ ਸੰਭਵ ਹੱਲ ਕੱਢੇਗੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ-ਰਿੰਦਾ ਗੈਂਗ ਦੇ 9 ਸ਼ਾਰਪ ਸ਼ੂਟਰਾਂ ਸਣੇ 13 ਕਾਬੂ, IGP ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

ਬਿਜਲੀ ਮੰਤਰੀ ਨਾਲ ਮੀਟਿੰਗਾਂ ਕਰਨ ਵਾਲੀਆਂ ਜਥੇਬੰਦੀਆਂ ’ਚ ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਅਪ੍ਰੈਂਟਿੰਸ ਲਾਈਨਮੈਨ ਯੂਨੀਅਨ ਪੰਜਾਬ ਅਤੇ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਨੁਮਾਇੰਦੇ ਸ਼ਾਮਲ ਸਨ। ਇਸ ਮੌਕੇ ਪਾਵਰਕਾਮ ਦੇ ਸੀ. ਐੱਮ. ਡੀ. ਇੰਜੀਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਇੰਜੀਨੀਅਰ ਆਈ. ਪੀ. ਐੱਸ. ਗਰੇਵਾਲ ਤੇ ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਵੀ ਹਾਜ਼ਰ ਸਨ। 


Manoj

Content Editor

Related News