ਮੋਹਾਲੀ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਉਣਗੇ ਪੰਜਾਬ ਦੇ ਬਿਜਲੀ ਮੰਤਰੀ

Monday, Nov 18, 2024 - 09:46 AM (IST)

ਮੋਹਾਲੀ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਉਣਗੇ ਪੰਜਾਬ ਦੇ ਬਿਜਲੀ ਮੰਤਰੀ

ਮੋਹਾਲੀ (ਨਿਆਮੀਆਂ) : ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਮੰਗਲਵਾਰ ਨੂੰ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅਹੁਦੇ ਦੀ ਸਹੁੰ ਚੁਕਵਾਈ ਜਾਵੇਗੀ। ਇਸ ਦੌਰਾਨ ਜ਼ਿਲ੍ਹੇ ਦੇ ਚਾਰ ਬਲਾਕਾਂ ਦੇ 1924 ਪੰਚ ਮੋਹਾਲੀ ਦੇ ਓਪਨ ਗਰਾਊਂਡ (ਸਰਸ ਮੇਲਾ ਗਰਾਊਂਡ), ਸੈਕਟਰ-88 ਵਿਖੇ ਆਪਣੇ ਅਹੁਦੇ ਦਾ ਹਲਫ਼ ਲੈਣਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ : ਵਾਹਨ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, ਜ਼ਰਾ ਦੇਖ ਕੇ ਨਿਕਲੋ ਘਰੋਂ ਬਾਹਰ (ਵੀਡੀਓ)

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਦੀ ਅਗਵਾਈ ’ਚ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਰੇਕ ਬਲਾਕ ਦੇ ਪੰਚਾਂ ਲਈ ਬੈਠਣ ਲਈ ਵੱਖਰਾ ਬਲਾਕ ਬਣਾਇਆ ਜਾਵੇਗਾ। ਸਮਾਗਮ ਦੌਰਾਨ ਮੋਹਾਲੀ, ਡੇਰਾਬੱਸੀ, ਮਾਜਰੀ ਅਤੇ ਖਰੜ ਦੇ 1924 ਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ।

ਇਹ ਵੀ ਪੜ੍ਹੋ : ਹੈਰਾਨੀਜਨਕ! ਮਧੂ ਮੱਖੀਆਂ ਨੇ ਮਾਰ 'ਤਾ ਬੰਦਾ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪ੍ਰਸ਼ਾਸਨ ਵੱਲੋਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਾਰਕਿੰਗ, ਮੈਡੀਕਲ ਟੀਮਾਂ ਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਮੀਟਿੰਗ ਪਹਿਲਾਂ ਹੀ ਸਮਾਗਮ ਸਥਾਨ ’ਤੇ ਕੀਤੀ ਜਾ ਚੁੱਕੀ ਹੈ, ਜਿਸ ’ਚ ਏ. ਡੀ. ਸੀ. (ਡੀ) ਵਿਰਾਜ ਸ਼ਿਆਮਕਰਨ ਤਿੜਕੇ, ਏ. ਡੀ. ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਕਮਿਸ਼ਨਰ, ਨਗਰ ਨਿਗਮ ਦੀਪਾਂਕਰ ਗਰਗ, ਐੱਸ. ਡੀ.ਐੱਮ ਮੋਹਾਲੀ ਦਮਨਦੀਪ ਕੌਰ, ਐੱਸ. ਡੀ. ਐੱਮ.ਡੇਰਾਬੱਸੀ ਅਮਿਤ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਤਹਿਸੀਲਦਾਰ ਮੋਹਾਲੀ ਅਰਜਨ ਸਿੰਘ ਗਰੇਵਾਲ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। 
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News