ਬਿਜਲੀ ਮੁਲਾਜ਼ਮਾਂ ਨੇ ਪਾਵਰਕਾਮ ਵਿਰੁੱਧ ਕੀਤੀ ਨਾਅਰੇਬਾਜ਼ੀ

Wednesday, Jul 19, 2017 - 02:27 AM (IST)

ਬਿਜਲੀ ਮੁਲਾਜ਼ਮਾਂ ਨੇ ਪਾਵਰਕਾਮ ਵਿਰੁੱਧ ਕੀਤੀ ਨਾਅਰੇਬਾਜ਼ੀ

ਗੁਰਦਾਸਪੁਰ,  (ਵਿਨੋਦ, ਦੀਪਕ)-  ਕੁਲ ਹਿੰਦ ਬਿਜਲੀ ਕਰਮਚਾਰੀ ਫੈੱਡਰੇਸ਼ਨ ਦੇ ਫੈਸਲੇ ਮੁਤਾਬਕ ਅੱਜ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਬਿਜਲੀ ਕਾਮਿਆਂ ਵੱਲੋਂ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ ਉਦੀਪੁਰ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ ਅਤੇ ਪਾਵਰਕਾਮ ਅੰਦਰ ਕੰਮ ਕਰਦੇ ਆਊਟਸੋਰਸਿੰਗ ਕਾਮਿਆਂ ਨੂੰ ਪੱਕੇ ਕਰਵਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਅਤੇ ਚੇਅਰਮੈਨ ਪਾਵਰਕਾਮ ਟਰਾਂਸਕੋ ਨੂੰ ਭੇਜਿਆ ਗਿਆ।
ਇਸ ਮੌਕੇ ਸੁਖਦੇਵ ਗੌਂਸਲ ਸਰਕਲ ਸਕੱਤਰ ਨੇ ਦੱਸਿਆ ਕਿ ਲੰਮੇਂ ਅਰਸੇ ਤੋਂ ਪਾਵਰ ਕਾਰਪੋਰੇਸ਼ਨ ਅੰਦਰ ਕੰਟਰੈਕਟ ਬੇਸ 'ਤੇ ਲਗਾਤਾਰ ਕੰਮ ਕਰ ਰਹੇ ਮੀਟਰ ਰੀਡਰ, ਕੈਸ਼ੀਅਰ, ਬਿੱਲ ਵੰਡਰ, ਵਰਕਚਾਰਜ ਕਾਮਿਆਂ, ਥਰਮਲ ਪਲਾਂਟ, ਨੋਡਲ ਕੰਪਲੇਟ ਸੈਂਟਰ ਅਤੇ ਫੀਲਡ ਵਿਚ ਤਾਇਨਾਤ ਕਾਮਿਆਂ ਅਤੇ ਮਹਿਕਮੇਂ ਦੇ ਦਫ਼ਤਰਾਂ, ਗਰਿੱਡਾਂ ਅਤੇ ਰਿਹਾਇਸ਼ੀ ਕਾਲੋਨੀਆਂ ਦੀ ਪਿਛਲੇਂ 20-22 ਸਾਲਾਂ ਤੋਂ ਲਗਾਤਾਰ ਸਾਫ-ਸਫਾਈ ਕਰ ਕੇ, ਆ ਰਹੇ ਪਾਰਟ ਟਾਈਮ ਸਵੀਪਰਾਂ ਨੂੰ ਰੈਗੂਲਰ ਕਰਨ ਲਈ ਜਥੇਬੰਦੀ ਵੱਲੋਂ ਪਾਵਰਕਾਮ ਦੀ ਮੈਨੇਜਮੈਂਟ ਨੂੰ ਮੰਗ ਪੱਤਰ ਦਿੱਤੇ ਗਏ ਹਨ ਪਰ ਮੈਨੇਜਮੈਂਟ ਵਲੋਂ ਕੋਈ ਸਾਰਥਿਕ ਕਦਮ ਨਹੀਂ ਚੁੱਕੇ ਗਏ ਹਨ।
ਸਾਥੀ ਉਦੀਪੁਰ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਪਾਵਰਕਾਮ ਅੰਦਰ ਬਰਾਬਰ ਕੰਮ ਅਤੇ ਬਰਾਬਰ ਤਨਖ਼ਾਹ ਵਾਲਾ ਫੈਸਲਾ ਲਾਗੂ ਨਹੀਂ ਕੀਤਾ ਜਾ ਰਿਹਾ, ਇਸ ਦੇ ਉਲਟ ਠੇਕੇਦਾਰਾਂ ਵੱਲੋਂ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਤਹਿ ਕੀਤੀ ਘੱਟੋ-ਘੱਟ ਉਜਰਤ ਤੋਂ ਵੀ ਘੱਟ ਤਨਖ਼ਾਹ ਦੇ ਕੇ ਕਿਰਤੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਇਸ ਮੌਕੇ ਗੁਰਨਾਮ ਸਿੰਘ ਬੱਬਰੀ, ਜੋਗਿੰਦਰ ਸਿੰਘ, ਪ੍ਰਵੀਨ ਕੁਮਾਰੀ, ਬਚਨ ਲਾਲ,  ਦਲਬੀਰ ਸਿੰਘ, ਮੱਖਣ ਸਿੰਘ, ਰਣਬੀਰ ਸਿੰਘ ਆਦਿ ਹਾਜ਼ਰ ਸਨ।


Related News