ਝੋਨੇ ਦੀ ਸਿੱਧੀ ਬੀਜਾਈ ਲਈ ਲੋੜੀਂਦੀ ਬਿਜਲੀ ਉਪਲੱਬਧ : ਹਰਭਜਨ ਸਿੰਘ ETO

Thursday, May 19, 2022 - 11:05 PM (IST)

ਝੋਨੇ ਦੀ ਸਿੱਧੀ ਬੀਜਾਈ ਲਈ ਲੋੜੀਂਦੀ ਬਿਜਲੀ ਉਪਲੱਬਧ : ਹਰਭਜਨ ਸਿੰਘ ETO

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਝੋਨੇ ਦੀ ਸਿੱਧੀ ਬੀਜਾਈ (ਡੀ.ਐੱਸ.ਆਰ.) ਦੇ ਮੱਦੇਨਜ਼ਰ ਬਿਜਲੀ ਦੀ ਸਥਿਤੀ ਦਾ ਜਾਇਜ਼ਾ ਲਿਆ। ਅੱਜ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਕੋਲ ਝੋਨੇ ਦੀ ਸਿੱਧੀ ਬੀਜਾਈ ਲਈ ਲੋੜੀਂਦੀ ਬਿਜਲੀ ਸਪਲਾਈ ਉਪਲੱਬਧ ਹੈ ਅਤੇ ਕਿਸਾਨਾਂ ਨੂੰ ਇਸ ਸਬੰਧੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਪੀਕ ਲੋਡ ਸੀਜ਼ਨ ਦੌਰਾਨ ਬਿਜਲੀ ਚੋਰੀ ਦੀਆਂ ਜ਼ਮੀਨੀ ਹਕੀਕਤਾਂ ਅਤੇ ਊਰਜਾ ਬਚਾਉਣ ਦੇ ਹੋਰ ਤਰੀਕਿਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਬਿਜਲੀ ਬਚਾਉਣ ਦੇ ਢੰਗ-ਤਰੀਕੇ ਅਪਣਾਉਣ ਦੀ ਅਪੀਲ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਬਿਜਲੀ ਦੀ ਚੋਰੀ ਸਬੰਧੀ ਜਾਣਕਾਰੀ ਦੇਣ ਲਈ ਪ੍ਰੇਰਿਤ ਕਰਨ।

ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਸਕੇ ਭਰਾਵਾਂ ਦੀ ਹੋਈ ਮੌਤ

ਹਰ ਵਰਗ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਅਧਿਕਾਰੀਆਂ ਦੀ ਪਿੱਠ ਥਾਪੜਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੀ. ਐੱਸ. ਪੀ. ਸੀ. ਐੱਲ. ਨੇ ਪਹਿਲਾਂ ਹੀ ਕੌਮੀ ਗਰਿੱਡ ਤੋਂ ਮਾਮੂਲੀ ਦਰਾਂ ’ਤੇ ਲੋੜੀਂਦੀ ਬਿਜਲੀ ਸਪਲਾਈ ਦਾ ਪ੍ਰਬੰਧ ਕੀਤਾ ਹੋਇਆ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਅਸੀਂ ਆਪਣੇ ਸਾਰੇ ਬਦਲਾਂ ਦੀ ਪੜਚੋਲ ਕੀਤੀ ਹੈ ਅਤੇ ਹਰੇਕ ਵਰਗ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਉਨ੍ਹਾਂ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੇ ਹਾਂ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਬਿਜਲੀ ਬਚਾਊ ਤਕਨਾਲੋਜੀ ਅਪਣਾਉਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ : CM ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ

ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬੀਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਲਈ ਪਾਣੀ ਬਚਾਉਣ ਵਾਸਤੇ ਸਾਰੇ ਕਿਸਾਨਾਂ ਅੱਗੇ ਆਉਣ ਲਈ ਉਤਸ਼ਾਹਿਤ ਕਰਨ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਆਈ. ਏ. ਐੱਸ., ਸੀ. ਐੱਮ. ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ, ਡੀ. ਪੀ. ਐੱਸ. ਗਰੇਵਾਲ, ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਆਦਿ ਸੀਨੀਅਰ ਅਧਿਕਾਰੀ ਸ਼ਾਮਲ ਸਨ।


author

Manoj

Content Editor

Related News