ਪੰਜਾਬ ’ਚ ਬਿਜਲੀ ਸਪਲਾਈ ਕਿਸੇ ਵੀ ਸਮੇਂ ਹੋ ਸਕਦੀ ਹੈ ਫੇਲ੍ਹ ! ਇੰਜੀਨੀਅਰਜ਼ ਐਸੋਸੀਏਸ਼ਨ ਨੇ CM ਨੂੰ ਲਿਖੀ ਚਿੱਠੀ
Tuesday, Jun 18, 2024 - 12:41 AM (IST)
ਖੰਨਾ (ਸ਼ਾਹੀ, ਕਮਲ, ਸੁਖਵਿੰਦਰ ਕੌਰ)- 'ਆਲ ਇੰਡੀਆ ਪਾਵਰ ਇੰਜੀਨੀਅਰ ਫੈਡਰੇਸ਼ਨ' ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ 17 ਜੂਨ 2024 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚਿਤਾਇਆ ਹੈ ਕਿ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ, ਜਿਸ ਕਾਰਨ ਬਿਜਲੀ ਦੇ ਗਰਿੱਡ ਕਿਸੇ ਵੀ ਸਮੇਂ ਗੜਬੜਾ ਸਕਦੇ ਹਨ, ਇਸ ਲਈ ਸਮਾਂ ਆ ਗਿਆ ਹੈ ਕਿ ਬਿਜਲੀ ਸਿਸਟਮ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਜੂਨ ਵਿੱਚ ਪੰਜਾਬ ਵਿੱਚ ਬਿਜਲੀ ਦੀ ਮੰਗ 11,309 ਮੈਗਾਵਾਟ ਸੀ, ਜੋ ਹੁਣ ਜੂਨ ਵਿੱਚ ਵਧ ਕੇ 15775 ਮੈਗਾਵਾਟ ਹੋ ਗਈ ਹੈ, ਇਸ ਲਈ ਉਨ੍ਹਾਂ ਦੀ ਐਸੋਸੀਏਸ਼ਨ ਦੀ ਮੰਗ ਹੈ ਕਿ ਇਸ ਸਬੰਧੀ ਇਹ ਕਦਮ ਚੁੱਕੇ ਜਾਣ-
* ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾਵੇ।
* ਸਾਰੇ ਕਾਰੋਬਾਰੀ ਅਦਾਰੇ, ਮਾਲ ਅਤੇ ਦੁਕਾਨਾਂ ਸ਼ਾਮ 7 ਵਜੇ ਬੰਦ ਹੋਣੀਆਂ ਚਾਹੀਦੀਆਂ ਹਨ।
* ਉਦਯੋਗਾਂ ’ਤੇ ਪੀਕ ਲੋਡ ਪਾਬੰਦੀਆਂ ਲਾਗੂ ਕਰ ਦਿੱਤੀਆਂ ਜਾਣ।
* ਕਿਸਾਨ 25 ਜੂਨ ਤੋਂ ਬਾਅਦ ਝੋਨਾ ਲਾਉਣ।
* ਝੋਨੇ ਦੀ ਵੱਧ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਪੂਸਾ 44 ਕਿਸਮ ’ਤੇ ਪਾਬੰਦੀ ਲਗਾ ਕੇ ਸਿਰਫ਼ 90 ਦਿਨਾਂ ਵਿੱਚ ਤਿਆਰ ਹੋਣ ਵਾਲੀ ਬਾਸਮਤੀ ਦੀ ਪੀਆਰ 126 ਕਿਸਮ ਨੂੰ ਹੀ ਬੀਜਣ ਦੀ ਇਜਾਜ਼ਤ ਦਿੱਤੀ ਜਾਵੇ।
* ਬਿਜਲੀ ਚੋਰੀ ਦੇ ਕੇਸਾਂ ਨੂੰ ਐੱਨ.ਐੱਸ.ਏ. ਤਹਿਤ ਅਪਰਾਧ ਐਲਾਨਿਆ ਜਾਵੇ।
* ਸੂਬੇ ਵਿੱਚ ਮੁਫ਼ਤ ਬਿਜਲੀ ਸਪਲਾਈ ’ਤੇ ਮੁੜ ਵਿਚਾਰ ਕੀਤਾ ਜਾਵੇ।
* ਕੇਂਦਰੀ ਬਿਜਲੀ ਮੰਤਰੀ ਨਾਲ ਸੰਪਰਕ ਕਰ ਕੇ ਕੇਂਦਰੀ ਪੂਲ ਤੋਂ ਪੰਜਾਬ ਨੂੰ 1 ਹਜ਼ਾਰ ਮੈਗਾਵਾਟ ਵਾਧੂ ਬਿਜਲੀ ਸਪਲਾਈ ਕਰਨ ਦੀ ਮੰਗ ਕੀਤੀ ਜਾਵੇ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੇ ਛੱਡੀ ਵਾਇਨਾਡ ਸੀਟ, ਰਾਏਬਰੇਲੀ ਤੋਂ ਬਣੇ ਰਹਿਣਗੇ ਸਾਂਸਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e