ਪੰਜਾਬ ਦੇ ਇਸ ਜ਼ਿਲ੍ਹੇ ''ਚ ਭਲਕੇ ਬਿਜਲੀ ਰਹੇਗੀ ਬੰਦ, ਲੱਗੇਗਾ 4 ਘੰਟੇ ਦਾ ਕੱਟ
Friday, Jun 12, 2026 - 09:07 PM (IST)
ਵੈੱਬ ਡੈਸਕ : ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰੇ ਹੀ ਬਿਜਲੀ ਦਾ ਕੱਟ ਲੱਗ ਜਾਵੇਗਾ ਅਤੇ ਕਈ ਘੰਟਿਆਂ ਤਕ ਬਿਜਲੀ ਗੁੱਲ ਰਹੇਗੀ।
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਇੰਜੀ. ਬਲਜੀਤ ਸਿੰਘ ਸਹਾਇਕ ਇੰਜੀਨੀਅਰ ਸ਼ਹਿਰੀ ਸਬ-ਡਵੀਜ਼ਨ ਨੇ ਦੱਸਿਆ ਕਿ 13 ਜੂਨ ਨੂੰ 66 ਕੇ. ਵੀ. ਸਬ ਸਟੇਸ਼ਨ ਮਲੋਟ ਰੋਡ ਤੋਂ ਚੱਲਦੇ ਪਾਵਰ ਟਰਾਂਸਫਾਰਮਰ ਟੀ-2 ਤੋਂ ਚੱਲਦੇ 11 ਕੇ. ਵੀ. ਫੀਡਰਾਂ ਦੀ ਬਸ ਬਾਰ ਦੀ ਸਿਲੀਕੋਨ ਕੋਡਇੰਗ ਕਰਨ ਲਈ 11 ਕੇ. ਵੀ. ਤਰਨਤਾਰਨ ਫੀਡਰ, 11 ਕੇ. ਵੀ. ਬਲਮਗੜ੍ਹ ਰੋਡ ਫੀਡਰ, 11 ਕੇ. ਵੀ. ਦਾਣਾ ਮੰਡੀ ਫੀਡਰ ਅਤੇ 11 ਕੇ. ਵੀ. ਮਲੋਟ ਰੋਡ ਫੀਡਰ ਬਾਅਦ ਦੁਪਹਿਰ 2 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਬੰਦ ਰਹਿਣਗੇ ਅਤੇ ਇਨ੍ਹਾਂ ਏਰੀਆ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
