6 ਘੰਟੇ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ ''ਚ ਲੱਗੇਗਾ ਲੰਬਾ Power Cut

Wednesday, Mar 11, 2026 - 07:19 PM (IST)

6 ਘੰਟੇ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ ''ਚ ਲੱਗੇਗਾ ਲੰਬਾ Power Cut

ਤਲਵਾੜਾ (ਜੋਸ਼ੀ) : ਸਹਾਇਕ ਕਾਰਜਕਾਰੀ ਇੰਜੀਨੀਅਰ ਉਪਮੰਡਲ ਤਲਵਾੜਾ ਇੰਜੀ.ਚਤਰ ਸਿੰਘ ਨੇ ਦੱਸਿਆ ਕਿ 12 ਮਾਰਚ ਨੂੰ 66 ਕੇ.ਵੀ. ਅਮਰੋਹ ਤੋਂ ਚਲਦੇ 11 ਕੇ.ਵੀ.ਫੀਡਰ ਰਾਮਗੜ੍ਹ ਦੀ ਜ਼ਰੂਰੀ ਰਿਪੇਅਰ ਕਾਰਨ ਇਸ ਫੀਡਰ ਅਧੀਨ ਪੈਂਦੇ ਪਿੰਡਾਂ ਅਮਰੋਹ, ਨੰਗਲ ਖਨੌੜਾ, ਧਰਮਪੁਰ ਕਰਟੋਲੀ, ਰਾਮਗੜ੍ਹ ਭਵਨੌਰ , ਝਰੇੜਾ ਸੰਧਾਨੀ ਆਦਿ ਪਿੰਡਾਂ ਦੀ ਸਪਲਾਈ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਪ੍ਰਭਾਵਿਤ ਰਹੇਗੀ ।

ਕੋਟ ਫਤੂਹੀ (ਬਹਾਦਰ ਖਾਨ) : ਉਪ-ਮੰਡਲ ਅਫਸਰ (ਪਾਲਦੀ) ਕੋਟ ਫਤੂਹੀ ਸੁਖਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ. ਵੀ. ਸਬ-ਸਟੇਸ਼ਨ ਕੋਟ ਫਤੂਹੀ ਤੋਂ ਚੱਲਦੇ 11 ਕੇ. ਵੀ. ਖੁਸ਼ਹਾਲਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰ ਕੇ ਪਿੰਡ ਖੁਸ਼ਹਾਲਪੁਰ, ਅੱਛਰਵਾਲ, ਖੈਰੜ, ਭਗਤੂਪੁਰ, ਪਚਨੰਗਲ, ਬੀਕਾਪੁਰ, ਰਾਜਪੁਰ, ਨਕਦੀਪੁਰ, ਈਸਪੁਰ, ਮਖਸੂਸਪੁਰ, ਦਾਤਾ, ਚੇਲਾ, ਚੱਕ ਮੂਸਾ, ਕਾਲੂਪੁਰ, ਪੰਜੌੜ ਅਤੇ ਪੰਡੋਰੀ ਗੰਗਾ ਸਿੰਘ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ 12 ਮਾਰਚ ਨੂੰ ਸਵੇਰੇ ਦਸ ਵਜੇ ਤੋਂ ਤਿੰਨ ਵਜੇ ਤੱਕ ਪ੍ਰਭਾਵਿਤ ਰਹੇਗੀ। ਐਸ.ਡੀ.ਓ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਬਿਜਲੀ ਸਪਲਾਈ ਚਾਲੂ ਕਰਨ ਲਈ ਸਮਾਂ ਵੱਧ ਜਾਂ ਘੱਟ ਹੋ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

Baljit Singh

Content Editor

Related News