ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਲੱਗੇਗਾ ਲੰਬਾ Power Cut

Friday, Jul 17, 2026 - 07:22 PM (IST)

ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਲੱਗੇਗਾ ਲੰਬਾ Power Cut

ਵੈੱਬ ਡੈਸਕ : ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ਨੀਵਰਾ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰੇ ਹੀ ਬਿਜਲੀ ਦਾ ਕੱਟ ਲੱਗ ਜਾਵੇਗਾ ਅਤੇ ਕਈ ਘੰਟਿਆਂ ਤਕ ਬਿਜਲੀ ਗੁੱਲ ਰਹੇਗੀ। 

ਨਵਾਂਸ਼ਹਿਰ,  (ਤ੍ਰਿਪਾਠੀ)- ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ, ਨਵਾਂਸ਼ਹਿਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ 132 ਕੇ.ਵੀ. ਸਬ ਸਟੇਸ਼ਨ ਨਵਾਂਸ਼ਹਿਰ ਤੋਂ ਚਲਦੇ 11 ਕੇ.ਵੀ. ਬਰਨਾਲਾ ਯੂ.ਪੀ.ਐੱਸ. ਫੀਡਰ ਤੇ ਜ਼ਰੂਰੀ ਮੈਨਟੀਨੈਂਸ ਕਰਨ ਹਿੱਤ ਮਿਤੀ 18/07/2026 ਨੂੰ ਬਿਜਲੀ ਸਪਲਾਈ ਬੰਦ ਕੀਤੀ ਜਾਣੀ ਹੈ। ਇਸ ਫੀਡਰ ਅਧੀਨ ਚਲਦੇ ਪਿੰਡ ਬਰਨਾਲਾ ਕਲਾਂ, ਸਲੋਹ, ਪੂਨੂੰ ਮਜਾਰਾ, ਜੇਠੂ ਮਜਾਰਾ, ਚੂਹੜਪੁਰ, ਸੋਨਾ, ਬਘੌਰਾ, ਰੁੜਕੀਖਾਸ, ਸਿੰਬਲੀ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਸਮਾਂ ਸਵੇਰੇ 10 ਤੋਂ ਦੁਪਿਹਰ 2:00 ਵਜੇ ਤੱਕ ਬੰਦ ਰਹੇਗੀ।

ਕੋਟਕਪੂਰਾ, (ਨਰਿੰਦਰ ਬੈੜ੍ਹ)- ਇੰਜੀਨੀਅਰ ਇਕਬਾਲ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਸਬ-ਅਰਬਨ ਕੋਟਕਪੂਰਾ ਤੋਂ ਮਿਲੀ ਜਾਣਕਾਰੀ ਅਨੁਸਾਰ 132 ਕੇ.ਵੀ ਸਬ-ਸਟੇਸ਼ਨ ਕੋਟਕਪੂਰਾ-2 ਦੇਵੀ ਵਾਲਾ ਰੋਡ ਤੋਂ ਚੱਲਦੇ 11 ਕੇ.ਵੀ ਹਰਿਆਲੀ ਫੀਡਰ, ਨਵੀਂ ਦਾਣਾ ਮੰਡੀ ਫੀਡਰ, ਅਮਰ ਨਗਰ ਫੀਡਰ, ਜੀਵਨ ਨਗਰ ਫੀਡਰ, 11 ਕੇ.ਵੀ ਕੋਠੇ ਮੌੜ ਫੀਡਰ ਦੀ ਬਿਜਲੀ ਸਪਲਾਈ ਜਰੂਰੀ ਮੁਰੰਮਤ ਕਾਰਨ 18 ਜੁਲਾਈ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ, ਜਿਸ ਕਾਰਨ ਬਠਿੰਡਾ ਰੋਡ, ਦੇਵੀ ਵਾਲਾ ਰੋਡ, ਅਮਨ ਨਗਰ, ਜੀਵਨ ਨਗਰ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।

ਖਰੜ, (ਅਮਰਦੀਪ): ਪਾਵਰਕਾਮ ਦੇ ਉਪ ਮੰਡਲ ਅਫ਼ਸਰ ਸਵਰਨਜੀਤ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ 220 ਕੇ.ਵੀ. ਸਬ-ਸਟੇਸ਼ਨ ਖਰੜ ’ਤੇ ਵੱਧ ਰਹੇ ਬਿਜਲੀ ਲੋਡ ਨੂੰ ਘਟਾਉਣ ਲਈ ਕੁਝ ਲੋਡ 220 ਕੇਵੀ ਸਬ-ਸਟੇਸ਼ਨ ਮਾਜਰਾ ਵਿਖੇ ਸ਼ਿਫਟ ਕੀਤਾ ਜਾਵੇਗਾ। ਇਸ ਤਕਨੀਕੀ ਕੰਮ ਦੇ ਚੱਲਦਿਆਂ 66 ਕੇਵੀ ਤਿਊੜ ਗਰਿੱਡ ਸਬ-ਸਟੇਸ਼ਨ ਤੋਂ ਬਿਜਲੀ ਸਪਲਾਈ ਪ੍ਰਾਪਤ ਕਰਨ ਵਾਲੇ ਸਾਰੇ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਬੰਦ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shubam Kumar

Content Editor

Related News