ਪੰਜਾਬ ''ਚ ਭਲਕੇ ਕਈ ਇਲਾਕਿਆਂ ''ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ
Monday, Feb 23, 2026 - 05:59 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਮੰਗਲਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ
ਨੂਰਪੁਰਬੇਦੀ (ਸੰਜੀਵ ਭੰਡਾਰੀ, ਅਵਿਨਾਸ਼)-ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 24 ਫਰਵਰੀ (ਮੰਗਲਵਾਰ) ਨੂੰ ਟਿੱਬਾ ਟੱਪਰੀਆਂ ਫ਼ੀਡਰ ਅਧੀਨ ਪੈਂਦੇ ਪਿੰਡਾਂ ਅਬਿਆਣਾ, ਨੰਗਲ, ਹਰੀਪੁਰ, ਫੂਲੜੇ, ਖਟਾਣਾ, ਟਿੱਬਾ ਟੱਪਰੀਆਂ, ਖੱਡ ਬਠਲੌਰ, ਰਾਜਗਿਰੀ, ਨੀਲੀ ਰਾਜਗਿਰੀ ਆਦਿ ਪਿੰਡਾਂ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਪਰ ਉਪਰੋਕਤ ਪਿੰਡਾਂ ਦੇ ਘਰਾਂ ਦੀ ਸਪਲਾਈ ਆਮ ਵਾਂਗ ਚੱਲਦੀ ਰਹੇਗੀ। ਇਸ ਦੇ ਨਾਲ ਹੀ ਖਟਾਣਾ, ਮਾਧੋਪੁਰ, ਦਹੀਰਪੁਰ, ਬਟਾਰਲਾ ਆਦਿ ਪਿੰਡਾਂ ਦੀ ਘਰੇਲੂ ਸਪਲਾਈ ਬੰਦ ਰਹੇਗੀ। ਬਿਜਲੀ ਬੰਦ ਰਹਿਣ ਦਾ ਸਮਾਂ ਘੱਟ-ਵੱਧ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ
ਔੜ/ਚੱਕਦਾਨਾ (ਛਿੰਜੀ ਲੜੋਆ)- ਬਿਜਲੀ ਲਾਈਨ ਦੀ ਜ਼ਰੂਰੀ ਮੁਰੰਮਤ ਕਾਰਨ ਲਈ 66 ਕੇ. ਵੀ. ਸਬ-ਸਟੇਸ਼ਨ ਔਡ਼ ਤੋਂ ਚਲਦੇ ਬੁਰਜ ਟਹਿਲ ਦਾਸ ਫੀਡਰ ਦੀ ਘਰਾਂ ਅਤੇ ਦੁਕਾਨਾਂ ਦੀ ਬਿਜਲੀ ਸਪਲਾਈ 24 ਫਰਵਰੀ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ, ਜਿਸ ਨਾਲ ਗੜ੍ਹਪਧਾਣਾ, ਬਹਾਦਰਪੁਰ, ਬੁਰਜ ਟਹਿਲਦਾਸ, ਖੜਕੂਵਾਲ, ਜੁਲਾਹ ਮਾਜਰਾ, ਫਾਂਬੜਾ, ਬੇਗੋਵਾਲ ਅਤੇ ਝੁੰਗੀਆਂ ਦੀ ਵਾਲੀ ਸਪਲਾਈ ਪ੍ਰਭਾਵਿਤ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਉਪ-ਮੰਡਲ ਦਫਤਰ ਔੜ ਦੇ ਐੱਸ.ਡੀ.ਓ. ਪ੍ਰਵੇਸ਼ ਕੁਮਾਰ ਤਨੇਜਾ ਨੇ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'
ਮਾਨਸਾ (ਮਨਜੀਤ ਕੌਰ)- 66 ਕੇ.ਵੀ ਅਨਾਜ ਮੰਡੀ ਗਰਿੱਡ ਦੀ ਬਿਜਲੀ ਸਪਲਾਈ 25 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਰੂਰੀ ਮੁਰੰਮਤ ਕਾਰਨ ਬੰਦ ਰਹੇਗੀ। ਇਸ ਨਾਲ ਇਸ ਗਰਿੱਡ ਤੋਂ ਚੱਲਦੇ ਸਾਰੇ 11 ਕੇ.ਵੀ ਫੀਡਰ ਜਿਵੇਂ ਕਿ 11 ਕੇ.ਵੀ ਸਿਰਸਾ ਰੋਡ ਫੀਡਰ, 11 ਕੇ.ਵੀ ਤਲਵੰਡੀ ਰੋਡ ਫੀਡਰ, 11 ਕੇ.ਵੀ ਮੂਸਾ ਚੁੰਗੀ ਫੀਡਰ, 11ਕੇ.ਵੀ ਕੈਨਾਲ ਫੀਡਰ, 11 ਕੇ.ਵੀ ਜਗਦੰਬੇ ਰੋਡ ਫੀਡਰ ਅਤੇ 11 ਕੇ.ਵੀ ਜਵਾਹਰਕੇ ਅਰਬਨ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਹ ਜਾਣਕਾਰੀ ਇੰਜ਼: ਗੁਰਬਖਸ਼ ਸਿੰਘ ਐਸ ਡੀ ਓ ਸ਼ਹਿਰੀ ਮਾਨਸਾ ਨੇ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
