ਬਿਜਲੀ ਮੁਲਾਜ਼ਮਾਂ ਨੇ ਕੇਂਦਰ ਤੇ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੀਤਾ ਰੋਸ ਮੁਜ਼ਾਹਰਾ

Monday, Mar 05, 2018 - 05:11 PM (IST)

ਬਿਜਲੀ ਮੁਲਾਜ਼ਮਾਂ ਨੇ ਕੇਂਦਰ ਤੇ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੀਤਾ ਰੋਸ ਮੁਜ਼ਾਹਰਾ

ਭੋਗਪੁਰ(ਰਾਣਾ ਭੋਗਪੁਰੀਆ)— ਪੰਜਾਬ ਸਟੇਟ ਇਲੈਕ੍ਰਟੀਸਿਟੀ ਬੋਰਡ ਜੁਆਇੰਟ ਫਰੋਮ ਪੰਜਾਬ ਦੇ ਸੱਦੇ 'ਤੇ ਸਮੂਹ ਭੋਗਪੁਰ ਦੇ ਬਿਜਲੀ ਮੁਲਾਜ਼ਮਾਂ ਨੇ ਸੋਮਵਾਰ ਡਿਵੀਜ਼ਨ ਮੰਡਲ ਭੋਗਪੁਰ ਦੇ ਦਫਤਰ ਦੇ ਗੇਟ 'ਤੇ ਇਕੱਠੇ ਹੋ ਕੇ ਕੇਂਦਰ ਸਰਕਾਰ ਖਿਲਾਫ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੋ ਬਿਜਲੀ ਐਕਟ ਬਿੱਲ 2014 ਨੂੰ ਕੇਂਦਰੀ ਬਜਟ ਦੇ ਦੂਜੇ ਸੈਸ਼ਨ ਦੌਰਾਨ ਪੇਸ਼ ਕੀਤਾ ਜਾ ਰਿਹਾ ਹੈ, ਨੂੰ ਰੱਦ ਕਰਵਾਉਣ ਲਈ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਵੱਲੋਂ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਬਿਜਲੀ ਬਿੱਲ ਰਾਹੀ ਠੇਕੇਦਾਰੀ ਸਿਸਟਮ ਨੂੰ ਵਾਧਾ ਦੇਣਾ ਅਤੇ ਬਿਜਲੀ ਕਾਰਪੋਰੇਸ਼ਨ ਨੂੰ ਤੋੜ ਕੇ ਨਿੱਜੀ ਕੰਪਨੀਆਂ ਨੂੰ ਸੌਂਪਣਾ ਚਾਹੁੰਦੀ ਹੈ। ਇਸ ਨਾਲ ਲੋਕਾਂ ਅਤੇ ਖਪਤਕਾਰਾਂ ਨੂੰ ਮਹਿੰਗੀ ਬਿਜਲੀ ਮਿਲੇਗੀ ਜਦੋਂ ਬਿਜਲੀ ਐਕਟ 2003 ਲਾਗੂ ਕੀਤਾ ਗਿਆ ਸੀ, ਉਸ ਸਮੇਂ ਬਿਜਲੀ ਬੋਰਡਾਂ ਦਾ ਘਾਟਾ 30,000 ਕਰੋੜ ਸੀ, ਜੋ ਹੁਣ ਵੱਧ ਕੇ 9 ਲੱਖ ਕਰੋੜ ਹੋ ਗਿਆ ਹੈ। 
ਇਸ ਰੈਲੀ ਨੂੰ ਗੁਰਮੀਤ ਸਿੰਘ ਢਿੱਲੋਂ, ਸਤਨਾਮ ਸਿੰਘ, ਕਰਨੈਲ ਸਿੰਘ, ਸੇਵਾ ਸਿੰਘ, ਰਤਨ ਸਿੰਘ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਡੀ. ਏ. ਦੀਆਂ ਕਿਸ਼ਤਾਂ ਦੇ ਨਵੇਂ ਸਕੇਲ ਲਾਗੂ ਕਰਨ ਦੀ ਕੋਈ ਅਜੇ ਤੱਕ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਖਬਰ ਪ੍ਰੈੱਸ ਨੂੰ ਜਾਰੀ ਕਰਦਿਆਂ ਬਾਬਾ ਬਲਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਖੁੱਡਾ ਨੇ ਕਿਹਾ ਕਿ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆਂ ਤਾਂ ਅਪ੍ਰੈਲ ਮਹੀਨੇ 'ਚ ਕੇਂਦਰ ਸਰਕਾਰ ਦੇ ਖਿਲਾਫ ਦਿੱਲੀ 'ਚ ਮਾਰਚ ਕੀਤਾ ਜਾਵੇਗਾ ਅਤੇ ਭਾਰਤ ਪੱਧਰ ਦੀ ਹੜਤਾਲ ਕੀਤੀ ਜਾਵੇਗੀ। 


Related News