ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
Monday, Jul 20, 2026 - 06:30 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸਥਾਨਕ ਹਲਕਾ ਦਫਤਰ ਵਿਖੇ ਪੱਛਮ ਜ਼ੋਨ ਬਠਿੰਡਾ ਦੇ ਕੰਪਿਊਟਰ ਆਪਰੇਟਰਾਂ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਵਰਿੰਦਰਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਬਠਿੰਡਾ ਜ਼ੋਨ ਅਧੀਨ ਆਉਂਦੇ ਸਾਰੇ ਸਰਕਲ ਦਫਤਰਾਂ ਦੇ ਕੰਪਿਊਟਰ ਆਪਰੇਟਰਾਂ ਨੇ ਸ਼ਿਰਕਤ ਕਰਕੇ ਅਗਲੇ ਸੰਘਰਸ਼ ਦੀ ਵਿਉਂਤਬੰਦੀ ਕੀਤੀ। ਆਗੂਆਂ ਨੇ ਰੋਸ ਜਤਾਇਆ ਕਿ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਵੱਲੋਂ ਆਊਟਸੋਰਸ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਮਰਜ ਕਰਨ ਲਈ ਲਿਆਂਦੀ ਜਾ ਰਹੀ ਪਾਲਿਸੀ ਜਾਂ ਆਰਡੀਨੈਂਸ ਵਿਚ ਕੰਪਿਊਟਰ ਆਪਰੇਟਰਾਂ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ। ਇਕੱਤਰ ਹੋਏ ਸਾਥੀਆਂ ਨੇ ਇਸ ਦੇ ਖ਼ਿਲਾਫ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਪਾਵਰਕਾਮ ਜਾਂ ਟਰਾਂਸਕੋ ਮੈਨੇਜਮੈਂਟ ਨੇ ਕੰਪਿਊਟਰ ਆਪਰੇਟਰਾਂ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਨਾ ਕੀਤਾ, ਤਾਂ ਆਉਣ ਵਾਲੇ ਸਮੇਂ ’ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ
ਇਸੇ ਰਣਨੀਤੀ ਤਹਿਤ 22 ਜੁਲਾਈ 2026 ਨੂੰ ਪਟਿਆਲਾ ਹੈੱਡ ਆਫਿਸ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਕੰਪਿਊਟਰ ਆਪਰੇਟਰ ਮੁਕੰਮਲ ਕੰਮ ਬੰਦ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਮੈਨੇਜਮੈਂਟ ਦੀ ਹੋਵੇਗੀ। ਇਸ ਮੀਟਿੰਗ ’ਚ ਫਰੀਦਕੋਟ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਦਫ਼ਤਰਾਂ ਦੇ ਮੁਲਾਜ਼ਮ ਸ਼ਾਮਲ ਹੋਏ। ਇਸ ਦੌਰਾਨ ਮੁੱਖ ਬੁਲਾਰਿਆਂ ਵਜੋਂ ਭੁਪਿੰਦਰ ਸਿੰਘ (ਬਾਦਲ), ਦੀਪਕ ਕੁਮਾਰ ਤੇ ਰਾਜੀਵ ਕੁਮਾਰ (ਮਲੋਟ), ਨਿਤਿਨ (ਅਬੋਹਰ), ਮਨਜੀਤ ਸਿੰਘ ਤੇ ਰਾਜੇਸ਼ ਕੁਮਾਰ (ਜਲਾਲਾਬਾਦ), ਪ੍ਰਭਜੋਤ ਕੌਰ (ਫਿਰੋਜ਼ਪੁਰ) ਅਤੇ ਨਿਸ਼ੀ ਰਾਣੀ (ਸ੍ਰੀ ਮੁਕਤਸਰ ਸਾਹਿਬ) ਨੇ ਆਪਣੇ ਵਿਚਾਰ ਰੱਖੇ। ਮੀਟਿੰਗ ’ਚ ਹੋਰ ਵੀ ਵੱਡੀ ਗਿਣਤੀ ’ਚ ਜਥੇਬੰਦੀ ਦੇ ਸਾਥੀ ਮੌਜੂਦ ਸਨ।
ਇਹ ਵੀ ਪੜ੍ਹੋ : ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
