ਸੜਕ ਹਾਦਸੇ ''ਚ ਪਾਵਰਕਾਮ ਦੇ ਦੋ ਕਰਮਚਾਰੀਆਂ ਦੀ ਮੌਤ

Saturday, Jun 09, 2018 - 04:53 PM (IST)

ਸੜਕ ਹਾਦਸੇ ''ਚ ਪਾਵਰਕਾਮ ਦੇ ਦੋ ਕਰਮਚਾਰੀਆਂ ਦੀ ਮੌਤ

ਬਨੂੜ (ਗੁਰਪਾਲ) : ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ 'ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ 'ਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਨੂੜ ਸਥਿਤ ਪਾਵਰਕਾਮ ਦੇ ਦੋ ਕਰਮਚਾਰੀ ਬਲਬੀਰ ਚੰਦ ਪੁੱਤਰ ਰਿੱਖੀ ਰਾਮ ਵਾਸੀ ਪਿੰਡ ਮਠਿਆੜਾ ਥਾਣਾ ਬਨੂੜ ਤੇ ਰਾਮਸੀਸ ਵਾਸੀ ਯੂ. ਪੀ. ਹਾਲ ਆਬਾਦ ਵਾਸੀ ਬਨੂੜ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ 'ਤੇ ਕਿਸੇ ਪਿੰਡ ਵਿਚ ਬਿਜਲੀ ਦਾ ਟਰਾਂਸਫਾਰਮਰ ਲਾਉਣ ਜਾ ਰਹੇ ਸਨ ਜਦੋਂ ਉਹ ਕੌਮੀ ਮਾਰਗ 'ਤੇ ਪੈਂਦੇ ਪਿੰਡ ਸ਼ੇਖਣਮਾਜਰਾ ਟੀ ਪੁਆਇੱਟ ਦੇ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਬਹੁਤ ਹੀ ਤੇਜ਼ ਰਫ਼ਤਾਰ ਓਡੀ ਕਾਰ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰੀ ਦਿੱਤੀ।
ਹਾਦਸੇ ਵਿਚ ਦੋਵੇਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਉਹ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਗਏ।


Related News