ਪਾਵਰਕਾਮ ਦਾ ਦਾਅਵਾ ਐਤਵਾਰ ਨੂੰ ਸੂਬੇ ਭਰ ’ਚ ਕਿਸਾਨਾਂ ਲਈ 10.3 ਘੰਟੇ ਬਿਜਲੀ ਸਪਲਾਈ ਦਿੱਤੀ

Monday, Jul 05, 2021 - 02:50 PM (IST)

ਚੰਡੀਗੜ੍ਹ : ਕਿਸਾਨਾਂ ਨੂੰ ਬਿਜਲੀ ਸਪਲਾਈ ਦੇ ਘੰਟਿਆਂ ਵਿਚ ਵਾਧਾ ਕਰਨ ਲਈ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਐਤਵਾਰ (4 ਜੁਲਾਈ) ਨੂੰ ਝੋਨੇ ਦੀ ਬਿਜਾਈ ਸਬੰਧੀ ਕੰਮਾਂ ਲਈ ਸੂਬੇ ਭਰ ਵਿਚ ਔਸਤਨ 10.3 ਘੰਟੇ ਬਿਜਲੀ ਸਪਲਾਈ ਕੀਤੀ ਗਈ। ਪੀ.ਐੱਸ.ਪੀ.ਸੀ.ਐੱਲ. ਦੇ ਚੀਫ਼ ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.) ਏ ਵੇਣੂ ਪ੍ਰਸਾਦ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਵਿਭਾਗ ਝੋਨੇ ਦੀ ਬਿਜਾਈ ਲਈ ਵੱਧ ਤੋਂ ਵੱਧ ਬਿਜਲੀ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ।

ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਨੇ ਅੱਗੇ ਦੱਸਿਆ ਕਿ ਸੂਬੇ ਨੂੰ ਔਸਤਨ ਬਿਜਲੀ ਸਪਲਾਈ ਦਾ ਸਮਾਂ ਸ਼ਨਿਚਰਵਾਰ ਨੂੰ 9.8 ਘੰਟਿਆਂ ਤੋਂ ਵਧਾ ਕੇ ਐਤਵਾਰ ਨੂੰ 10.3 ਘੰਟੇ ਕਰ ਦਿੱਤਾ ਗਿਆ। ਐਤਵਾਰ ਨੂੰ ਖੇਤੀਬਾੜੀ ਕਾਰਜਾਂ ਲਈ ਸਪਲਾਈ ਕੀਤੀ ਗਈ ਬਿਜਲੀ ਦੇ ਸਮੇਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਸੀ.ਐੱਮ.ਡੀ. ਨੇ ਕਿਹਾ ਕਿ ਸ਼ਨਿਚਰਵਾਰ ਨੂੰ ਬਾਰਡਰ ਜ਼ੋਨ ਗੁਰਦਾਸਪੁਰ, ਸਬ-ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ 12.4 ਘੰਟਿਆਂ ਦੇ ਮੁਕਾਬਲੇ 14.7 ਘੰਟੇ ਔਸਤਨ ਬਿਜਲੀ ਸਪਲਾਈ ਮਿਲੀ ਜਦੋਂ ਕਿ ਉੱਤਰੀ ਜ਼ੋਨ ਦੇ ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਨੂੰ 10.3 ਘੰਟਿਆਂ ਦੇ ਮੁਕਾਬਲੇ ਔਸਤਨ 11.0 ਘੰਟੇ ਬਿਜਲੀ ਸਪਲਾਈ ਮਿਲੀ। ਪੀ.ਐੱਸ.ਪੀ.ਸੀ.ਐੱਲ. ਦੇ ਬੁਲਾਰੇ ਨੇ ਦੱਸਿਆ ਕਿ ਇਸੇ ਸਮੇਂ ਦੌਰਾਨ ਦੱਖਣੀ ਜ਼ੋਨ ਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲ੍ਹਿਆਂ ਨੂੰ ਔਸਤਨ 10.2 ਘੰਟੇ ਬਿਜਲੀ ਸਪਲਾਈ ਮਿਲੀ।   


Gurminder Singh

Content Editor

Related News