ਪਾਵਰਕਾਮ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਵਚਨਬੱਧ : ਐੱਸ. ਡੀ. ਓ.
Tuesday, Dec 12, 2017 - 01:04 AM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਬਚਨਵੱਧ ਹੈ ਅਤੇ ਖਪਤਕਾਰਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਯੋਗ ਦੇਣ। ਇਹ ਪ੍ਰਗਟਾਵਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਬ-ਡਵੀਜ਼ਨ ਬਿਲਾਸਪੁਰ ਵਿਖੇ ਨਵੇਂ ਆਏ ਐੱਸ. ਡੀ. ਓ. ਇੰਦਰਜੀਤ ਸਿੰਘ ਨੇ ਅਹੁਦਾ ਸੰਭਾਲਣ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਵਿਭਾਗ ਵਧੀਆ ਸੇਵਾਵਾਂ ਮੁਹੱਈਆ ਕਰਵਾ ਸਕਦਾ ਹੈ, ਜਿਸ ਲਈ ਬਿਜਲੀ ਚੋਰੀ ਰੋਕਣ ਤੋਂ ਇਲਾਵਾ ਵਿਭਾਗ ਦੀਆਂ ਹੋਰ ਹਦਾਇਤਾਂ ਦੀ ਵੀ ਖਪਤਕਾਰਾਂ ਨੂੰ ਪਾਲਣਾ ਕਰਨੀ ਚਾਹੀਦੀ ਹੈ। ਇਸ ਸਮੇਂ ਜੇ. ਈ. ਮਹਿੰਦਰ ਸਿੰਘ ਭੋਲਾ, ਜੇ. ਈ. ਕੁਲਵਿੰਦਰ ਸਿੰਘ, ਜੇ. ਈ. ਪਰਮਜੀਤ ਸਿੰਘ, ਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਅਸ਼ਵਨੀ ਆਦਿ ਹਾਜ਼ਰ ਸਨ।
