ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ ਜਾਣਗੇ ਕਨੈਕਸ਼ਨ
Thursday, Aug 06, 2026 - 05:27 PM (IST)
ਤਪਾ ਮੰਡੀ (ਸ਼ਾਮ, ਗਰਗ) : ਪਾਵਰਕਾਮ ਸਬ ਡਵੀਜ਼ਨ ਤਪਾ ਦੇ ਐੱਸ.ਡੀ.ਓ. ਰਾਮ ਸਿੰਘ ਨੇ ਬਿਜਲੀ ਖਪਤਕਾਰਾਂ ਨੂੰ ਬਕਾਇਆ ਬਿੱਲ ਤੁਰੰਤ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਅਧੀਨ ਕਰੀਬ 10 ਤੋਂ 12 ਕਰੋੜ ਰੁਪਏ ਦੀ ਬਕਾਇਆ ਰਕਮ ਖੜ੍ਹੀ ਹੈ, ਜਿਸ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ
ਉਨ੍ਹਾਂ ਦੱਸਿਆ ਕਿ ਬਕਾਇਆ ਰਕਮ ਨਾ ਭਰਨ ਵਾਲੇ ਕਰੀਬ 30 ਤੋਂ 35 ਬਿਜਲੀ ਕਨੈਕਸ਼ਨ ਕੱਟੇ ਜਾ ਚੁੱਕੇ ਹਨ। ਐੱਸ.ਡੀ.ਓ. ਨੇ ਚਿਤਾਵਨੀ ਦਿੱਤੀ ਕਿ ਜਿਹੜੇ ਖਪਤਕਾਰ ਸਮੇਂ ਸਿਰ ਬਿੱਲ ਅਦਾ ਨਹੀਂ ਕਰਨਗੇ, ਉਨ੍ਹਾਂ ਦੇ ਕੁਨੈਕਸ਼ਨ ਵੀ ਬਿਨਾਂ ਕਿਸੇ ਹੋਰ ਨੋਟਿਸ ਦੇ ਕੱਟ ਦਿੱਤੇ ਜਾਣਗੇ। ਉਨ੍ਹਾਂ ਖਪਤਕਾਰਾਂ ਨੂੰ ਨਿਯਮਤ ਤੌਰ ’ਤੇ ਬਿਜਲੀ ਬਿੱਲ ਭਰਨ ਅਤੇ ਵਿਭਾਗੀ ਕਾਰਵਾਈ ਤੋਂ ਬਚਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
