ਪਾਵਰਕਾਮ ਤੇ ਟਰਾਂਸਕੋ ਨੂੰ ਮਿਲੇ ਨਵੇਂ ਡਾਇਰੈਕਟਰ
Monday, Jun 26, 2023 - 06:29 PM (IST)

ਚੰਡੀਗੜ੍ਹ/ਪਟਿਆਲਾ (ਪਰਮੀਤ): ਪੰਜਾਬ ਸਰਕਾਰ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (ਟਰਾਂਸਕੋ) ਲਈ ਨਵੇਂ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਸਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੁਰ ਸਿੰਘ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਨੂੰ ਡਾਇਰੈਕਟਰ ਪ੍ਰਬੰਧਕੀ ਪਾਵਰਕਾਮ ਅਤੇ ਨੇਮ ਚੰਦ ਪੁੱਤਰ ਦੀਪ ਚੰਦ ਵਾਸੀ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਨੂੰ ਡਾਇਰੈਕਟਰ ਪ੍ਰਬੰਧਕੀ ਟਰਾਂਸਕੋ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਜਲਦੀ ਦਸਤਕ ਦੇ ਸਕਦੈ ਪ੍ਰੀ-ਮਾਨਸੂਨ, ਇਸ ਤਾਰੀਖ਼ ਤੋਂ ਭਾਰੀ ਮੀਂਹ ਦੀ ਸੰਭਾਵਨਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani