ਬਿਜਲੀ ਠੀਕ ਕਰਨ ਪਹੁੰਚੇ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ, ਮੁਲਾਜ਼ਮਾਂ ਨੇ ਕੀਤਾ ਹੰਗਾਮਾ
Friday, Jul 11, 2025 - 09:06 AM (IST)

ਲੁਧਿਆਣਾ (ਖ਼ੁਰਾਨਾ): ਬਿਜਲੀ ਠੀਕ ਕਰ ਰਹੇ ਲਾਈਨਮੈਨ ਨੂੰ ਜ਼ੋਰਦਾਰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਗਰੋਂ ਉਸ ਦੇ ਸਾਥੀ ਮੁਲਾਜ਼ਮਾਂ ਵੱਲੋਂ ਹੰਗਾਮਾ ਵੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਨੂੰ ਇਲਾਕੇ ਵਿਚ ਬਿਜਲੀ ਬੰਦ ਹੋ ਗਈ ਸੀ, ਜਿਸ ਦੀ ਸ਼ਿਕਾਇਤ ਮਿਲਣ 'ਤੇ ਲਾਈਨਮੈਨ ਬਿਜਲੀ ਸਪਲਾਈ ਬਹਾਲ ਕਰਨ ਲਈ ਪਹੁੰਚਿਆ ਸੀ। ਬਿਜਲੀ ਮੁਰੰਮਤ ਦੌਰਾਨ ਉਸ ਨੂੰ ਜ਼ੋਰਦਾਰ ਕਰੰਟ ਲੱਗਿਆ ਤੇ ਉਸ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਮਗਰੋਂ ਬਿਜਲੀ ਮੁਲਾਜ਼ਮਾਂ ਵਿਚ ਕਾਫ਼ੀ ਰੋਸ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਸੱਜ-ਵਿਆਹੀ ਕੁੜੀ ਪਹੁੰਚੀ ਥਾਣੇ! ਕਹਿੰਦੀ- 'ਮੇਰੀਆਂ ਅਸ਼ਲੀਲ ਤਸਵੀਰਾਂ...'
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8