ਪਾਵਰਕਾਮ ਮੁਲਾਜ਼ਮਾਂ ਨੇ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

11/18/2017 5:14:09 AM

ਹੁਸ਼ਿਆਰਪੁਰ, (ਘੁੰਮਣ)- ਪਾਵਰਕਾਮ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਜੁਆਇੰਟ ਫੋਰਮ ਦੇ ਬੈਨਰ ਹੇਠ ਅੱਜ ਪਾਵਰਕਾਮ ਸਬ-ਅਰਬਨ ਦਫ਼ਤਰ ਦੇ ਬਾਹਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜੁਆਇੰਟ ਫੋਰਮ ਦੇ ਆਗੂਆਂ ਸਤਪਾਲ, ਗੋਪਾਲ ਕ੍ਰਿਸ਼ਨ ਤੇ ਹਰੀਸ਼ ਕੁਮਾਰ ਨੇ ਕਿਹਾ ਕਿ ਕਰੀਬ 32 ਹਜ਼ਾਰ ਮੁਲਾਜ਼ਮਾਂ ਨਾਲ ਪਾਵਰਕਾਮ ਮੈਨੇਜਮੈਂਟ ਧੱਕੇਸ਼ਾਹੀ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
ਉਨ੍ਹਾਂ ਸਰਕਾਰ ਅਤੇ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 21 ਨਵੰਬਰ ਨੂੰ ਪਟਿਆਲਾ ਵਿਖੇ ਵੱਡੇ ਪੱਧਰ 'ਤੇ ਰੋਸ ਰੈਲੀ ਕਰ ਕੇ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। 
ਇਸ ਮੌਕੇ ਨਿਰਮਲ ਸਿੰਘ, ਹਰਬੰਸ ਲਾਲ, ਗੁਰਮੇਲ ਸਿੰਘ, ਰਾਮਯਸ਼, ਨਛੱਤਰ ਸਿੰਘ, ਭੁਪਿੰਦਰ ਸਿੰਘ, ਬਲਵੀਰ ਸਿੰਘ, ਰਵਿੰਦਰ ਸਿੰਘ, ਚਰਨਜੀਤ ਸਿੰਘ, ਸ਼ਰਨਜੀਤ ਸਿੰਘ ਅਤੇ ਸਤਨਾਮ ਸਿੰਘ ਜੇ. ਈ. ਵੀ ਮੌਜੂਦ ਸਨ। 
ਮੁਕੇਰੀਆਂ, (ਨਾਗਲਾ)-ਪਾਵਰਕਾਮ ਦੀ ਸਾਂਝੀ ਸੰਘਰਸ਼ ਕਮੇਟੀ ਦੇ ਫੈਸਲੇ ਮੁਤਾਬਕ ਮੰਡਲ ਮੁਕੇਰੀਆਂ ਵਿਖੇ 2 ਘੰਟੇ ਰੋਸ ਧਰਨਾ ਦਿੱਤਾ ਗਿਆ। 
ਪਾਵਰਕਾਮ ਮੈਨੇਜਮੈਂਟ ਵੱਲੋਂ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਇਹ ਧਰਨਾ ਦਿੱਤਾ ਗਿਆ।
ਧਰਨੇ ਨੂੰ ਮਨਜੀਤ ਸਿੰਘ, ਰਜਿੰਦਰ ਕੋਟਲੀ, ਰਾਮ ਸਿੰਘ, ਈਸ਼ਵਰ ਚੰਦਰ, ਲਖਵੀਰ ਸਿੰਘ, ਹਰਦੇਵ ਸਿੰਘ, ਖੜਕ ਸਿੰਘ, ਹਰਦੇਵ ਸਿੰਘ, ਜੋਗਰਾਜ, ਲਾਲ ਚੰਦ ਪ੍ਰਧਾਨ, ਅਸ਼ਵਨੀ ਕੁਮਾਰ, ਰਤਨ ਲਾਲ, ਜਸਪਾਲ ਸਿੰਘ, ਦੇਵੀ ਦਾਸ, ਨੀਮਲ ਮਹਾਜਨ, ਤਰਲੋਕ ਸਿੰਘ, ਸੁਰਿੰਦਰ ਸਿੰਘ, ਰਾਜਵੰਤ, ਸੁਖਵਿੰਦਰ ਕੌਰ ਆਦਿ ਨੇ ਸੰਬੋਧਨ ਕੀਤਾ।


Related News