ਪਾਵਰਕਾਮ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਰੋਸ ਰੈਲੀ

Sunday, Aug 26, 2018 - 01:05 AM (IST)

ਪਾਵਰਕਾਮ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਰੋਸ ਰੈਲੀ

ਕਾਹਨੂੰਵਾਨ/ਗੁਰਦਾਸਪੁਰ, (ਵਿਨੋਦ, ਸੁਨੀਲ)- ਅੱਜ ਪੰਜਾਬ ਸਟੇਟ ਪਾਵਰਕਾਮ ਦੇ ਜੁਆਇੰਟ ਫੋਰਮ ਵੱਲੋਂ ਦਿੱਤੇ ਸੱਦੇ ’ਤੇ ਸਬ ਡਵੀਜ਼ਨ ਕਾਹਨੂੰਵਾਨ ’ਚ ਰੋਸ ਰੈਲੀ ਕੀਤੀ ਗਈ । ਇਸ ਰੋਸ ਰੈਲੀ ਦੀ ਪ੍ਰਧਾਨਗੀ ਮਹਿੰਦਰ ਸਿੰਘ ਟੀ. ਐੱਸ. ਯੂ ਅਤੇ ਗੁਰਿੰਦਰ ਸਿੰਘ ਗਿੱਲ ਕਰਮਚਾਰੀ ਦਲ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਰੋਸ ਰੈਲੀ ਦੌਰਾਨ ਬੁਲਾਰਿਆਂ ਨੇ ਰੋਸ ਪ੍ਰਗਟ ਕੀਤਾ ਕਿ ਬੋਰਡ ਮੈਨੇਜਮੈਂਟ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ  ਕਰ ਕੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਮੈਨੇਜਮੈਂਟ ਅਤੇ ਅਜਿਹੇ ਗੈਰ ਜਿਮੇਵਾਰਾਨਾਂ ਰਵੱਈਏ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਮੁਲਾਜ਼ਮ ਆਗੂਆਂ ਨੇ ਮੈਨੇਜਮੈਂਟ ਅਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਅਜੇ ਵੀ ਲਾਗੂ ਨਾ ਕੀਤਾ ਗਿਆ ਤਾਂ ਉਹ 29 ਅਗਸਤ ਨੂੰ ਪਟਿਆਲਾ ’ਚ ਮੁੱਖ ਦਫ਼ਤਰ ਦੇ ਸਾਹਮਣੇ ਇਕ ਵਿਸ਼ਾਲ ਸੂਬਾ ਪੱਧਰੀ ਧਰਨਾ ਦੇਣਗੇ। ਜਿਸ ਵਿਚ ਪਾਵਰਕਾਮ ਦੇ ਮੁਲਾਜ਼ਮ ਵੱਧ ਚਡ਼ ਕੇ ਹਿੱਸਾ ਲੈਣਗੇ।
 ਇਸ ਮੌਕੇ ਰੋਸ ਰੈਲੀ ਨੂੰ ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਗਿੱਲ, ਜਗਦੀਸ਼ ਸਿੰਘ, ਮਹਿੰਦਰ ਸਿੰਘ, ਭੁਪਿੰਦਰ ਸਿੰਘ ਅਮੋਲਕ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।  
 


Related News