ਪਾਵਰਕਾਮ ਵੱਲੋਂ ਕੀਤੇ ਜੁਰਮਾਨਿਆਂ ਦੇ ਵਿਰੋਧ ''ਚ ਧਰਨਾ
Wednesday, Oct 11, 2017 - 11:06 AM (IST)

ਭਦੌੜ (ਰਾਕੇਸ਼)— ਪੰਜਾਬ ਪਾਵਰਕਾਮ ਵੱਲੋਂ ਕਿਸਾਨਾਂ ਨੂੰ ਭਾਰੀ ਜੁਰਮਾਨੇ ਕਰਨ ਦੇ ਵਿਰੋਧ 'ਚ ਕਿਸਾਨਾਂ ਦੀਆਂ 3 ਜਥੇਬੰਦੀਆਂ ਨੇ ਮੰਗਲਵਾਰ ਨੂੰ ਐੱਸ. ਡੀ. ਓ. ਦੇ ਦਫਤਰ ਅੱਗੇ ਧਰਨਾ ਦਿੱਤਾ।
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਕ ਅਧਿਕਾਰੀ ਵੱਲੋਂ ਉੱਚ ਅਧਿਕਾਰੀਆਂ ਨਾਲ ਮਿਲੀਭੁਗਤ ਕਰ ਕੇ ਕਿਸਾਨਾਂ ਦੀਆਂ ਮੋਟਰਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ। ਉਸ ਸਮੇਂ ਫਸਲਾਂ ਸੁੱਕ ਜਾਣ ਕਾਰਨ ਕਿਸਾਨਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ, ਜਿਸਦੀ ਜ਼ਿੰਮੇਵਾਰੀ ਪਾਵਰਕਾਮ ਦੀ ਮੈਨੇਜਮੈਂਟ ਦੀ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਉਕਤ ਮਾਮਲੇ ਦੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇ। ਪੰਜਾਬ ਪਾਵਰਕਾਮ ਨੇ ਕਿਸਾਨਾਂ ਨੂੰ ਦੋ-ਦੋ ਲੱਖ ਰੁਪਏ ਜੁਰਮਾਨੇ ਪਾ ਦਿੱਤੇ ਅਤੇ ਕੁਨੈਕਸ਼ਨ ਕੱਟਣ ਦੇ ਲਈ ਲਗਾਤਾਰ ਗੇੜੇ ਮਾਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।