ਪਾਵਰਕਾਮ ਨੇ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ! ਬਿਜਲੀ ਮੀਟਰਾਂ ਨੂੰ ਲੈ ਕੇ ਤੁਰੰਤ ਕੀਤੀ ਕਾਰਵਾਈ

Monday, Jun 15, 2026 - 09:48 AM (IST)

ਪਾਵਰਕਾਮ ਨੇ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ! ਬਿਜਲੀ ਮੀਟਰਾਂ ਨੂੰ ਲੈ ਕੇ ਤੁਰੰਤ ਕੀਤੀ ਕਾਰਵਾਈ

ਡੇਰਾਬੱਸੀ (ਵਿਕਰਮਜੀਤ) : ਇੱਥੋਂ ਦੇ ਸ਼ਕਤੀ ਨਗਰ ਇਲਾਕੇ 'ਚ ਗਰਮੀ ਅਤੇ ਓਵਰਲੋਡ ਕਾਰਨ ਪਿਘਲ ਚੁੱਕੇ ਬਿਜਲੀ ਦੇ ਮੀਟਰਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਨਵੇਂ ਮੀਟਰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਸ਼ਕਤੀ ਨਗਰ ਦੇ ਵਸਨੀਕ ਪਿਛਲੇ ਕੁੱਝ ਦਿਨਾਂ ਤੋਂ ਬਿਜਲੀ ਦੇ ਖ਼ਰਾਬ ਅਤੇ ਪਿਘਲੇ ਹੋਏ ਮੀਟਰਾਂ ਕਾਰਨ ਬੇਹੱਦ ਪਰੇਸ਼ਾਨ ਸਨ। ਇਸ ਨਾਲ ਨਾ ਸਿਰਫ਼ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਸੀ, ਸਗੋਂ ਸ਼ਾਰਟ ਸਰਕਟ ਹੋਣ ਕਾਰਨ ਕਿਸੇ ਵੱਡੇ ਹਾਦਸੇ ਦਾ ਡਰ ਵੀ ਬਣਿਆ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ

ਸਥਾਨਕ ਲੋਕਾਂ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਬਿਜਲੀ ਵਿਭਾਗ ਨੇ ਕਾਰਵਾਈ ਕਰਦੇ ਨਵੇਂ ਮੀਟਰ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਡੇਰਾਬੱਸੀ ਬਿਜਲੀ ਵਿਭਾਗ ਦੇ ਐੱਸ. ਡੀ. ਓ. ਨੇ ਮਾਮਲੇ ਦਾ ਨੋਟਿਸ ਲਿਆ ਅਤੇ ਪਾਵਰਕਾਮ ਦੀ ਤਕਨੀਕੀ ਟੀਮ ਨੇ ਸ਼ਕਤੀ ਨਗਰ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਘਰਾਂ ਦੇ ਪਿਘਲੇ ਹੋਏ ਮੀਟਰਾਂ ਨੂੰ ਉਤਾਰ ਕੇ ਉਨ੍ਹਾਂ ਦੀ ਜਗ੍ਹਾ ਨਵੇਂ ਡਿਜੀਟਲ ਮੀਟਰ ਸਥਾਪਿਤ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

ਇਸ ਦੇ ਨਾਲ ਹੀ ਢਿੱਲੀਆਂ ਤਾਰਾਂ ਨੂੰ ਵੀ ਦਰੁੱਸਤ ਕੀਤਾ ਗਿਆ ਹੈ। ਪਾਵਰਕਾਮ ਵੱਲੋਂ ਕੀਤੀ ਗਈ ਇਸ ਤੁਰੰਤ ਕਾਰਵਾਈ ਤੋਂ ਬਾਅਦ ਸ਼ਕਤੀ ਨਗਰ ਦੇ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ। ਪਾਵਰਕਾਮ ਦੇ ਅਧਿਕਾਰੀਆਂ ਨੇ ਵੀ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਭਵਿੱਖ 'ਚ ਅਜਿਹੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News