ਗਰਮੀਆਂ ਦੇ ਸੀਜ਼ਨ ਦੌਰਾਨ ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
Tuesday, May 27, 2025 - 09:32 AM (IST)

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਵੱਲੋਂ ਸੋਮਵਾਰ ਨੂੰ ਡਿਪਟੀ ਚੀਫ ਇੰਜੀਨੀਅਰ ਈਸਟ ਸਰਕਲ, ਸੁਰਜੀਤ ਸਿੰਘ ਡਿਪਟੀ ਚੀਫ ਇੰਜੀਨੀਅਰ ਵੈਸਟ ਕੁਲਵਿੰਦਰ ਸਿੰਘ ਸਮੇਤ ਲੁਧਿਆਣਾ ਸ਼ਹਿਰ ਨਾਲ ਸਬੰਧਿਤ ਵੱਖ-ਵੱਖ 9 ਡਵੀਜ਼ਨਾਂ ਦੇ ਸਾਰੇ ਐਕਸੀਅਨ ਸਾਹਿਬਾਨਾਂ ਅਤੇ ਪਾਵਰਕਾਮ ਵਿਭਾਗ ਦੇ ਠੇਕੇਦਾਰਾਂ ਦੀ ਇਕ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਅਧਿਕਾਰੀਆਂ ਅਤੇ ਵਿਭਾਗ ਨਾਲ ਸਬੰਧਿਤ ਸਾਰੇ ਠੇਕੇਦਾਰਾਂ ਨੂੰ ਸਾਫ ਲਫਜ਼ਾਂ 'ਚ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਭਰ 'ਚ ਬਿਜਲੀ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵੱਧ ਤੋਂ ਵੱਧ ਨਵੇਂ ਮੁਲਾਜ਼ਮ ਤਾਇਨਾਤ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, 30 ਮਈ ਤੱਕ ਹੋਣ ਜਾ ਰਿਹਾ ਇਹ ਵੱਡਾ ਕੰਮ (ਵੀਡੀਓ)
ਉਨ੍ਹਾਂ ਕਿਹਾ ਕਿ ਭਿਆਨਕ ਗਰਮੀ ਦੇ ਸੀਜ਼ਨ ਵਿਚ ਬੀਤੇ ਸ਼ਨੀਵਾਰ ਨੂੰ ਲੁਧਿਆਣਾ 'ਚ ਭਿਆਨਕ ਤੂਫ਼ਾਨ ਅਤੇ ਤੇਜ਼ ਰਫ਼ਤਾਰ ਬਾਰਸ਼ ਨੇ ਵੱਡੀ ਤਬਾਹੀ ਮਚਾਈ ਹੈ। ਅਜਿਹੇ 'ਚ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ 'ਚ ਬਿਜਲੀ ਦੀ ਸਪਲਾਈ ਗੁਲ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਸੀ. ਐੱਚ. ਬੀ. ਠੇਕਾ ਮੁਲਾਜ਼ਮਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਜਾਰੀ ਹੜਤਾਲ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਕਿਸੇ ਵੀ ਸੂਰਤ 'ਚ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦਾ ਜੜ੍ਹੋਂ ਨਿਪਟਾਰਾ ਕਰਨ ਲਈ ਪਾਵਰਕਾਮ ਵਿਭਾਗ ਦੇ ਅਧਿਕਾਰਆਂ ਅਤੇ ਸਬੰਧਿਤ ਠੇਕੇਦਾਰਾਂ ਨੂੰ ਨਵੇਂ ਮੁਲਾਜ਼ਮ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਹੜਤਾਲ ’ਤੇ ਚੱਲ ਰਹੇ ਮੁਲਾਜ਼ਮਾਂ ਦੀ ਕਿਤੇ ਵੀ ਕੋਈ ਕਮੀ ਮਹਿਸੂਸ ਨਾ ਹੋ ਸਕੇ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਅੱਜ ਤੋਂ ਰਜਿਸਟਰੀਆਂ ਕਰਾਉਣੀਆਂ... (ਵੀਡੀਓ)
'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਵੱਲੋਂ ਆਏ ਦਿਨ ਹੜਤਾਲ ਕਰਕੇ ਸ਼ਹਿਰ ਵਾਸੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਆਪਣੇ ਰੈਗੁਲਰ ਮੁਲਾਜ਼ਮ ਅਤੇ ਅਧਿਕਾਰੀਆਂ ਰਾਹੀਂ ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਜਲਦ ਹੀ ਠੇਕਾ ਮੁਲਾਜ਼ਮਾਂ ਦੀ ਨਵੀਂ ਟੀਮ ਬਣਾ ਕੇ ਬਿਜਲੀ ਸਬੰਧੀ ਸਾਰੀਆਂ ਸਮੱਸਿਆਵਾਂ ਦਾ ਜੜ੍ਹੋਂ ਹੱਲ ਕੀਤਾ ਜਾਵੇਗਾ, ਜਿਸ ਦੇ ਲਈ ਵਿਭਾਗੀ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8