ਡਿਊਟੀ ਤੋਂ ਪਰਦਤਿਆਂ ਪਾਵਰਕਾਮ ਦੇ ਜੇ.ਈ. ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ

Friday, Jul 12, 2024 - 03:18 PM (IST)

ਡਿਊਟੀ ਤੋਂ ਪਰਦਤਿਆਂ ਪਾਵਰਕਾਮ ਦੇ ਜੇ.ਈ. ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ

ਤਪਾ ਮੰਡੀ (ਸ਼ਾਮ,ਗਰਗ)- ਪਾਵਰਕਾਮ ਤਪਾ ਦੀ ਸਬ-ਡਵੀਜ਼ਨ 2 ‘ਚ ਤਾਇਨਾਤ ਜੇ.ਈ. ਕੰਵਲਜੀਤ ਸਿੰਘ ਲਗਭਗ ਡੇਢ ਮਹੀਨਾਂ ਪਹਿਲਾਂ ਸੜਕ ਹਾਦਸੇ ‘ਚ ਜ਼ਖ਼ਮੀ ਹੋ ਗਏ ਸੀ, ਬੀਤੇ ਦਿਨੀਂ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਇਲਾਜ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ - ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਭਰਾ ਦੇ ਡੋਪ ਟੈਸਟ 'ਚ ਵੱਡਾ ਖ਼ੁਲਾਸਾ

ਇਸ ਸਬੰਧੀ ਐੱਸ.ਡੀ.ਓ. ਦਰਸ਼ਨ ਸਿੰਘ ਦੇ ਦੱਸਿਆ ਕਿ ਜੇ.ਈ. ਕੰਵਲਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਰਨਾਲਾ 1 ਜੂਨ ਨੂੰ ਡਿਊਟੀ ਕਰਕੇ ਵਾਪਸ ਘਰ ਪਰਤ ਰਿਹਾ ਸੀ ਅਚਾਨਕ ਮੋਟਰਸਾਇਕਲ ਸਲਿੱਪ ਹੋਣ ਕਾਰਨ ਡਿੱਗਣ ਕਾਰਨ ਸਿਰ ‘ਚ ਗੰਭੀਰ ਸੱਟਾਂ ਲੱਗਣ ਕਾਰਨ ਬੀ.ਐੱਮ.ਸੀ. ਹਸਪਤਾਲ ਬਰਨਾਲਾ ‘ਚ ਭਰਤੀ ਕਰਵਾਇਆ ਗਿਆ, ਪਰ ਬੀਤੇ ਦਿਨੀਂ ਜਖਮਾਂ ਦੀ ਤਾਬ ਨਾ ਝੱਲਦੇ ਹੋਏ ਇਲਾਜ ਦੌਰਾਨ ਮੋਤ ਹੋ ਗਈ। ਮੌਤ ਦੀ ਖ਼ਬਰ ਜਿਉ ਹੀ ਪਾਵਰਕਾਮ ਦੀ ਸਬ-ਡਵੀਜ਼ਨ ਵਨ ਅਤੇ ਟੂ ਦੇ ਸਮੂਹ ਮੁਲਾਜ਼ਮਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਡੂੰਘਾ ਅਫਸੋਸ ਪ੍ਰਗਟ ਕੀਤਾ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ, ਲੜਕਾ ਅਤੇ ਲੜਕੀ ਛੱਡ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News