ਮੰਗਾਂ ਪੂਰੀਆਂ ਨਾ ਹੋਣ ''ਤੇ ਰੋਡਵੇਜ਼ ਤੇ ਪਾਵਰਕਾਮ ਪੈਨਸ਼ਨਰਾਂ ਵੱਲੋਂ ਰੋਸ ਪ੍ਰਦਰਸ਼ਨ

Tuesday, Mar 06, 2018 - 06:11 AM (IST)

ਮੰਗਾਂ ਪੂਰੀਆਂ ਨਾ ਹੋਣ ''ਤੇ ਰੋਡਵੇਜ਼ ਤੇ ਪਾਵਰਕਾਮ ਪੈਨਸ਼ਨਰਾਂ ਵੱਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, (ਅਮਰਿੰਦਰ)- ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਂਡ ਫੈਮਿਲੀ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਇਕੱਤਰਤਾ ਬੱਸ ਸਟੈਂਡ ਵਿਖੇ ਬਲਵੀਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਉਪਰੰਤ ਪੈਨਸ਼ਨਰਾਂ ਨੇ ਪੇ-ਕਮਿਸ਼ਨ ਨੂੰ ਲਾਗੂ ਕਰ ਕੇ ਸੋਧੀ ਹੋਈ ਪੈਨਸ਼ਨ ਦੇਣ ਅਤੇ ਆਪਣੀਆਂ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। 
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਭੁਪਿੰਦਰ ਸਿੰਘ, ਕੁਲਦੀਪ ਸਿੰਘ, ਕਿਸ਼ਨ ਚੰਦ, ਗਿਆਨ ਸਿੰਘ, ਪਰਮਜੀਤ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਬੀ. ਐੱਸ. ਗਿੱਲ, ਸਤਨਾਮ ਸਿੰਘ, ਮੋਹਣ ਸਿੰਘ, ਹਰਬੰਸ ਸਿੰਘ, ਭਜਨ ਸਿੰਘ, ਨਿਰਮਲ ਸਿੰਘ, ਅਸ਼ੋਕ ਕੁਮਾਰ, ਗੁਲਜ਼ਾਰ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਸਾਡੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਸਮੂਹ ਰੋਡਵੇਜ਼ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਪੈਨਸ਼ਨਰਜ਼ ਤਿੱਖਾ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ। 
ਜਾਜਾ/ਟਾਂਡਾ, (ਸ਼ਰਮਾ, ਪੰਡਿਤ)-ਪੰਜਾਬ ਰਾਜ ਪਾਵਰਕਾਮ ਦੇ ਪੈਨਸ਼ਨਰਾਂ ਦੀ ਬੈਠਕ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਹੇਠ ਸ਼ਿਮਲਾ ਪਹਾੜੀ ਟਾਂਡਾ ਵਿਖੇ ਹੋਈ। ਜਿਸ 'ਚ ਵੱਡੀ ਗਿਣਤੀ 'ਚ ਪਾਵਰਕਾਮ ਦੇ ਪੈਨਸ਼ਨਰਾਂ ਨੇ ਭਾਗ ਲਿਆ। ਇਸ ਮੌਕੇ ਹਰਦੀਪ ਸਿੰਘ ਤੇ ਜਨਰਲ ਸਕੱਤਰ ਦਲਜੀਤ ਸਿੰਘ ਨੇ ਸੰਬੋਧਨ ਕਰਦੇ ਕਿਹਾ ਕਿ ਪੈਨਸ਼ਨਰ ਕਾਫ਼ੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਵੱਲੋਂ ਮੰਗਾਂ ਪ੍ਰਤੀ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਾਡੀਆਂ ਜਾਇਜ਼ ਮੰਗਾਂ ਜਲਦ ਨਾ ਮੰਨੀਆਂ ਗਈਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ 7 ਮਾਰਚ ਨੂੰ ਪਾਵਰਕਾਮ ਦੇ ਸਮੂਹ ਪੈਨਸ਼ਨਰਜ਼ ਹੈੱਡ ਆਫ਼ਿਸ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ ਦੇਣਗੇ। ਇਸ ਮੌਕੇ ਪੈਨਸ਼ਨਰਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਸਮੇਂ ਹਰਦੀਪ ਸਿੰਘ, ਦਲਜੀਤ ਸਿੰਘ, ਪ੍ਰੀਤਮ ਸਿੰਘ, ਗੁਰਦੇਵ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ। 
ਇਸ ਮੌਕੇ ਪੂਰਨ ਚੰਦ, ਜੋਗਿੰਦਰ ਸਿੰਘ, ਭੋਪਾਲ ਸਿੰਘ, ਕੀਮਤੀ ਲਾਲ, ਤਰਲੋਚਨ ਸਿੰਘ, ਦਸੌਂਧਾ ਸਿੰਘ, ਓਮ ਦੱਤ, ਸੁਰਜੀਤ ਸਿੰਘ, ਨਿਰੰਕਾਰ ਸਿੰਘ, ਕਸ਼ਮੀਰਾ ਸਿੰਘ ਆਦਿ ਹਾਜ਼ਰ ਸਨ।
ਕੀ ਹਨ ਮੰਗਾਂ : ਪੈਨਸ਼ਨ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਦੇਣਾ, ਡੀ.ਏ. ਦਾ 22 ਮਹੀਨਿਆਂ ਦਾ ਬਕਾਇਆ ਤੁਰੰਤ ਜਾਰੀ ਕਰਨਾ, ਛੇਵੇਂ ਤਨਖਾਹ ਕਮਿਸ਼ਨ ਦਾ ਗਠਨ ਕਰਨਾ, ਬਿਜਲੀ 'ਚ ਰਿਆਇਤ ਯੂਨਿਟਾਂ ਦੇਣੀਆਂ, ਮੈਡੀਕਲ ਭੱਤਾ 2500 ਕਰਨਾ ਆਦਿ ਦੀ ਮੰਗ ਕੀਤੀ।


Related News