ਪਾਵਰਕਾਮ ਪੈਨਸ਼ਨਰਾਂ ਕੀਤਾ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਮੁਜ਼ਾਹਰਾ
Saturday, Aug 12, 2017 - 02:55 AM (IST)

ਹੁਸ਼ਿਆਰਪੁਰ, (ਘੁੰਮਣ)- ਪਾਵਰਕਾਮ ਪੈਨਸ਼ਨਰਾਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਧਾਨ ਡੀ. ਕੇ. ਮਹਿਤਾ ਦੀ ਅਗਵਾਈ 'ਚ ਇਕ ਮੀਟਿੰਗ ਕੀਤੀ ਗਈ, ਜਿਸ 'ਚ ਜ਼ੋਰਦਾਰ ਰੋਸ ਰੈਲੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵੀ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਪੁਰਾਣੀ ਕੈਸ਼ਲੈੱਸ ਸਕੀਮ ਨੂੰ ਲਾਗੂ ਕਰਨ, ਮੈਡੀਕਲ ਭੱਤਾ 2 ਹਜ਼ਾਰ ਕਰਨ, 50 ਫੀਸਦੀ ਡੀ. ਏ. ਬੇਸਿਕ 'ਚ ਮਰਜ ਕਰਨ, ਪੇਅ ਕਮਿਸ਼ਨ ਦੀ ਰਿਪੋਰਟ ਤੱਕ ਇਨਟੈਰਿਫ ਰਿਲੀਫ ਕਰਨ, ਪੈਨਸ਼ਨਰਾਂ ਦੇ ਇਕ ਬੱਚੇ ਨੂੰ ਨੌਕਰੀ ਦੇਣਾ ਆਦਿ ਮੰਗਾਂ ਵੱਲ ਸਰਕਾਰ ਧਿਆਨ ਦੇਵੇ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਨਿਰਮਲ ਸਿੰਘ, ਮਹਿੰਦਰ ਸਿੰਘ, ਪਰਮਿੰਦਰ ਸਿੰਘ, ਸਵਰਨ ਸਿੰਘ, ਸ਼ਾਦੀ ਲਾਲ, ਰਤਨ ਲਾਲ, ਗੁਰਬਚਨ ਸਿੰਘ, ਤਿਰਲੋਚਨ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।