ਪਾਵਰਕਾਮ ਪੈਨਸ਼ਨਰਾਂ ਵੱਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ
Wednesday, Dec 13, 2017 - 03:03 AM (IST)

ਦਸੂਹਾ, (ਝਾਵਰ)- ਆਲ ਕੇਡਰਜ਼ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਇੰਜੀ. ਕੇ. ਕੇ. ਸ਼ਰਮਾ ਦੀ ਅਗਵਾਈ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਜੈਦੇਵ ਰਿਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਅਹੁਦੇਦਾਰ ਪਾਵਰਕਾਮ ਦੇ ਡਾਇਰੈਕਟਰ ਆਰ. ਪੀ. ਪਾਂਡਵ ਨੂੰ ਮਿਲੇ ਸਨ, ਜਿਨ੍ਹਾਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਹਿਮਤੀ ਤਾਂ ਪ੍ਰਗਟਾਈ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਪਾਵਰਕਾਮ ਦੇ ਪੈਨਸ਼ਨਰਜ਼ ਪਿਛਲੇ ਕਾਫ਼ੀ ਸਮੇਂ ਤੋਂ ਮੁਫ਼ਤ ਬਿਜਲੀ, ਮੈਡੀਕਲ ਭੱਤਾ 4200 ਰੁਪਏ ਪ੍ਰਤੀ ਮਹੀਨਾ ਕਰਨ, 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਤੁਰੰਤ ਲਾਗੂ ਕਰਨ, 22 ਮਹੀਨਿਆਂ ਦਾ ਏਰੀਆ ਰਿਲੀਜ਼ ਕਰਨ, ਤਰਸ ਦੇ ਆਧਾਰ 'ਤੇ ਨੌਕਰੀ ਦੇਣ, ਠੇਕੇਦਾਰੀ ਸਿਸਟਮ ਬੰਦ ਕਰਨ ਆਦਿ ਮੰਗਾਂ ਲਾਗੂ ਕਰਨ ਸਬੰਧੀ ਕਹਿ ਰਹੇ ਸਨ। ਇਸ ਮੌਕੇ ਡੀ. ਐੱਨ. ਮੱਲ੍ਹੀ, ਮੰਗਲ ਸਿੰਘ, ਉਂਕਾਰ ਸਿੰਘ, ਕੇ. ਕੇ. ਸ਼ਰਮਾ, ਕੇ. ਸੀ. ਬੋਲੀ, ਬਲਦੇਵ ਸਿੰਘ, ਰਾਮ ਸਰੂਪ ਆਦਿ ਹਾਜ਼ਰ ਸਨ।