ਪਾਵਰਕਾਮ ਦਾ ਡਿਫਾਲਟਰਾਂ ਖ਼ਿਲਾਫ਼ ਵੱਡਾ ਐਕਸ਼ਨ: 791 ਕੁਨੈਕਸ਼ਨ ਕੱਟੇ, 5.33 ਕਰੋੜ ਦੀ ਵਸੂਲੀ

Saturday, Jan 31, 2026 - 09:56 AM (IST)

ਪਾਵਰਕਾਮ ਦਾ ਡਿਫਾਲਟਰਾਂ ਖ਼ਿਲਾਫ਼ ਵੱਡਾ ਐਕਸ਼ਨ: 791 ਕੁਨੈਕਸ਼ਨ ਕੱਟੇ, 5.33 ਕਰੋੜ ਦੀ ਵਸੂਲੀ

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੀ ਅਗਵਾਈ ’ਚ ਡਿਪਟੀ ਚੀਫ ਇੰਜੀਨੀਅਰ ਈਸਟ ਸਰਕਲ ਸੁਰਜੀਤ ਸਿੰਘ ਅਤੇ ਡਿਪਟੀ ਚੀਫ ਇੰਜੀਨੀਅਰ ਵੈਸਟ ਸਰਕਲ ਕੁਲਵਿੰਦਰ ਸਿੰਘ ਵੱਲੋਂ ਬਣਾਈਆਂ ਵਿਭਾਗੀ ਅਧਿਕਾਰੀਆਂ ਅਤੇ ਮੁਆਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਖਿਲਾਫ ਤਾਬੜਤੋੜ ਕਾਰਵਾਈਆਂ ਕਰਦੇ ਹੋਏ ਜਿੱਥੇ 2751 ਡਿਫਾਲਟਰ ਖਪਤਕਾਰਾਂ ਤੋਂ 5,33,72,000 ਰੁਪਏ ਦੇ ਬਕਾਇਆ ਖੜ੍ਹੇ ਬਿਜਲੀ ਬਿੱਲਾਂ ਦੀ ਰਿਕਵਰੀ ਕੀਤੀ ਹੈ, ਉਥੇ ਨਾਲ ਹੀ 791 ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਹਨ, ਜਿਨ੍ਹਾਂ ਦੇ ਖਾਤੇ ’ਚ ਪਿਛਲੇ ਲੰਬੇ ਅਰਸੇ ਤੋਂ 3 ਕਰੋੜ ਰੁਪਏ ਤੋਂ ਜ਼ਿਆਦਾ ਦੀ ਬਕਾਇਆ ਰਾਸ਼ੀ ਖੜ੍ਹੀ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ 100000 ਰੁਪਏ ਤੱਕ ਦੀ ਡਿਫਾਲਟਿੰਗ ਅਮਾਊਂਟ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਜਿਸ ’ਚ ਚੀਫ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਾਫ ਨਿਰਦੇਸ਼ ਦਿੱਤੇ ਹਨ ਕਿ ਹੁਣ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਾ ਵਰਤੀ ਜਾਵੇ, ਕਿਉਂਕਿ ਵਿਭਾਗ ਵੱਲੋਂ ਉਕਤ ਸਾਰੇ ਖਪਤਕਾਰਾਂ ਨੂੰ ਪਹਿਲਾਂ ਕਈ ਵਾਰ ਜਾਗਰੂਕ ਕਰਨ ਦੇ ਨਾਲ ਹੀ ਬਿਜਲੀ ਦੇ ਬਕਾਇਆ ਖੜ੍ਹੇ ਬਿੱਲ ਕਿਸ਼ਤਾਂ ਤੱਕ ’ਚ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ, ਬਾਵਜੂਦ ਇਸ ਦੇ ਉਕਤ ਡਿਫਾਲਟਰਾਂ ਦੇ ਸਿਰ ’ਤੇ ਜੂੰ ਨਹੀਂ ਸਰਕ ਰਹੀ।

ਇਹ ਵੀ ਪੜ੍ਹੋ : ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਨੂੰ ਲੈ ਕੇ ਪ੍ਰਸ਼ਾਸਨ ਅਲਰਟ, ਯੁੱਧ ਪੱਧਰ ’ਤੇ ਤਿਆਰੀਆਂ

ਹੁਣ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਖੁੱਲ੍ਹ ਕੇ ਆਪਣਾ ਕੰਮ ਕਰਨ ਦੀ ਲੋੜ ਹੈ। ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਕਿਹਾ ਕਿ ਲਾਪ੍ਰਵਾਹੀ ਦੀ ਵੀ ਕੋਈ ਹੱਦ ਹੁੰਦੀ ਹੈ। ਇਸ ਲਈ ਅਜਿਹੇ ਲੋਕਾਂ ਨੂੰ ਜਿਸ ਭਾਸ਼ਾ ’ਚ ਪਾਵਰਕਾਮ ਵਿਭਾਗ ਦੀ ਗੱਲ ਸਮਝ ਆਉਂਦੀ ਹੈ, ਉਸੇ ਭਾਸ਼ਾ ’ਚ ਸਮਝਾਇਆ ਜਾਵੇ। ਵਿਭਾਗ ਇਹ ਗੱਲ ਕਦੇ ਨਹੀਂ ਚਾਹੁੰਦਾ ਕਿ ਬਿਜਲੀ ਖਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਨਾ ਹੀ ਪਾਵਰਕਾਮ ਵਿਭਾਗ ਦੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਤੱਕ ਦੇ ਹੱਕ ’ਚ ਹਨ ਪਰ ਡਿਫਾਲਟਰਾਂ ਨੂੰ ਵਾਰ-ਵਾਰ ਸਮਝਾਉਣ ਦੇ ਬਾਵਜੂਦ ਉਹ ਸੁਧਰਨ ਲਈ ਤਿਆਰ ਨਹੀਂ ਹਨ, ਜਿਸ ਕਾਰਨ ਲਾਪ੍ਰਵਾਹ ਖਪਤਕਾਰਾਂ ਦਾ ਖਮਿਆਜ਼ਾ ਪੂਰੇ ਸਿਸਟਮ ਨੂੰ ਭੁਗਤਣਾ ਪੈ ਰਿਹਾ ਹੈ, ਜਿਸ ਨੂੰ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ 1 ਲੱਖ ਰੁਪਏ ਦੇ ਬਕਾਇਆ ਬਿੱਲ ਦੀ ਰਾਸ਼ੀ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਲਈ ਅਜਿਹੇ ਸਾਰੇ ਖਪਤਕਾਰ ਆਪਣੇ ਬਿਜਲੀ ਬਿੱਲ ਜਮ੍ਹਾ ਕਰਵਾਉਣ ਲਈ ਖੁਦ ਅੱਗੇ ਆਉਣ ਤਾਂ ਕਿ ਬਾਅਦ ’ਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸਕੂਲ ਦਾ ਕੱਟਿਆ ਬਿਜਲੀ ਕੁਨੈਕਸ਼ਨ
ਸ਼ਹਿਰ ਦੇ ਪਾਸ਼ ਇਲਾਕੇ ਸਰਾਭਾ ਨਗਰ ’ਚ ਸਥਿਤ ਨਿਊ ਹਾਈ ਸਕੂਲ ਦਾ ਬਿਜਲੀ ਕੁਨੈਕਸ਼ਨ ਵੀ ਪਾਵਰਕਾਮ ਵਿਭਾਗ ਵੱਲੋਂ ਕੱਟ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਰਾਭਾ ਨਗਰ ਡਵੀਜ਼ਨ ਦੇ ਐਕਸੀਅਨ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਕੂਲ ’ਤੇ ਕੁਲ 31 ਲੱਖ ਰੁਪਏ ਦਾ ਭਾਰੀ ਬਿਜਲੀ ਬਿੱਲ ਬਕਾਇਆ ਸੀ, ਜਿਸ ’ਚੋਂ ਸਕੂਲ ਦੀ ਕਮੇਟੀ ਵੱਲੋਂ ਬੀਤੇ ਸਮੇਂ ਦੌਰਾਨ 18 ਲੱਖ ਰੁਪਏ ਜਮ੍ਹਾ ਕਰਵਾ ਦਿੱਤੇ ਗਏ ਸਨ ਪਰ 13 ਲੱਖ ਰੁਪਏ ਦਾ ਬਕਾਇਆ ਬਿੱਲ ਕਈ ਵਾਰ ਕਹਿਣ ਦੇ ਬਾਵਜੂਦ ਜਮ੍ਹਾ ਨਹੀਂ ਕਰਵਾਇਆ ਗਿਆ, ਜਿਸ ਕਾਰਨ ਸਕੂਲ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ। ਰਾਜੇਸ਼ ਸ਼ਰਮਾ ਨੇ ਕਿਹਾ ਕਿ ਜਦੋਂ ਤੱਕ ਸਕੂਲ ਮੈਨੇਜਮੈਂਟ ਵੱਲੋਂ ਬਕਾਇਆ ਬਿੱਲ ਜਮ੍ਹਾ ਨਹੀਂ ਕਰਵਾਇਆ ਜਾਂਦਾ, ਉਦੋਂ ਤੱਕ ਪਾਵਰਕਾਮ ਵੱਲੋਂ ਸਕੂਲ ਦਾ ਬਿਜਲੀ ਕੁਨੈਕਸ਼ਨ ਚਾਲੂ ਨਹੀਂ ਕੀਤਾ ਜਾਵੇਗਾ।

ਡਿਫਾਲਟਰਾਂ ਖਿਲਾਫ ਵਿਭਾਗ ਦੀ ਕਾਰਵਾਈ ਬਿਜਲੀ ਬਣ ਕੇ ਡਿੱਗੀ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਅਤੇ ਡਿਪਟੀ ਚੀਫ ਇੰਜੀਨੀਅਰ ਸੁਰਜੀਤ ਸਿੰਘ ਅਤੇ ਡਿਪਟੀ ਚੀਫ ਇੰਜੀਨੀਅਰ ਕੁਲਵਿੰਦਰ ਸਿੰਘ ਦੀਆਂ ਟੀਮਾਂ ਨੇ ਲੁਧਿਆਣਾ ਸ਼ਹਿਰ ਨਾਲ ਸਬੰਧਤ ਜੋ ਵੱਖ-ਵੱਖ ਡਵੀਜ਼ਨਾਂ ਸੁੰਦਰ ਨਗਰ, ਸੀ. ਐੱਮ. ਸੀ. ਡਵੀਜ਼ਨ, ਸਿਟੀ ਸੈਂਟਰ, ਫੋਕਲ ਪੁਆਇੰਟ, ਮਾਡਲ ਟਾਊਨ, ਜਨਤਾ ਨਗਰ, ਸਿਟੀ ਵੈਸਟ, ਸਟੇਟ ਡਵੀਜ਼ਨ, ਅਗਰ ਨਗਰ ਸਮੇਤ ਸਬ-ਅਰਬਨ ਸਰਕਲ ਦੇ ਵੱਖ-ਵੱਖ ਇਲਾਕਿਆਂ ਮੁੱਲਾਂਪੁਰ-ਦਾਖਾ, ਲਲਤੋਂ, ਜਗਰਾਓਂ, ਰਾਏਕੋਟ, ਮੰਡੀ ਗੋਬਿੰਦਗੜ੍ਹ ਸਰਕਲ ਖੰਨਾ, ਦੋਰਾਹਾ, ਅਮਲੋਹ ’ਚ ਜ਼ਬਰਦਸਤ ਕਾਰਵਾਈ ਕੀਤੀ, ਜਿਸ ’ਚ 791 ਡਿਫਾਲਟਰਾਂ ਖਿਲਾਫ ਵਿਭਾਗ ਦੀ ਕਾਰਵਾਈ ਬਿਜਲੀ ਬਣ ਕੇ ਡਿੱਗੀ ਹੈ। ਅਧਿਕਾਰੀਆਂ ਵੱਲੋਂ ਉਕਤ ਸਾਰੇ ਡਿਫਾਲਟਰ ਪਰਿਵਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਪ੍ਰਾਪਤ ਅੰਕੜਿਆਂ ਮੁਤਾਬਕ ਉਕਤ ਪਰਿਵਾਰਾਂ ’ਤੇ 3,10,09000 ਰੁਪਏ ਦੀ ਡਿਫਾਲਟਿੰਗ ਅਮਾਊਂਟ ਬਕਾਇਆ ਖੜ੍ਹੀ ਹੋਈ ਹੈ।

ਇਹ ਵੀ ਪੜ੍ਹੋ : ਸਪਾਈਸਜੈੱਟ 10 ਫਰਵਰੀ ਤੋਂ ਇੰਫਾਲ ਲਈ ਸ਼ੁਰੂ ਕਰੇਗੀ ਆਪਣੀ ਪਹਿਲੀ ਉਡਾਣ ਸੇਵਾ

ਕਿਸ ਇਲਾਕੇ ’ਚ ਕਿੰਨੇ ਖਪਤਕਾਰਾਂ ਤੋਂ ਕੀਤੀ ਗਈ ਕਿੰਨੀ ਰਿਕਵਰੀ

ਇਲਾਕਾ ਖਪਤਕਾਰ ਗਿਣਤੀ ਰਾਸ਼ੀ ਲੱਖਾਂ ’ਚ

ਈਸਟ ਸਰਕਲ 490201.23
ਵੈਸਟ ਸਰਕਲ 416156.04
ਸਬ-ਅਰਬਨ 939118.59
ਖੰਨਾ ਸਰਕਲ 90657.86
ਕੁਲ 27515,33,72,000 ਰੁਪਏ


author

Sandeep Kumar

Content Editor

Related News