ਅਹਿਮ ਖ਼ਬਰ : ਪੰਜਾਬ 'ਚ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਪਾਵਰਕਾਮ ਦੀ ਕਿਸਾਨਾਂ ਨੂੰ ਖ਼ਾਸ ਅਪੀਲ

04/12/2023 10:14:17 AM

ਲੁਧਿਆਣਾ (ਬਸਰਾ) : ਕਣਕ ਦੀ ਵਾਢੀ ਦਾ ਸੀਜ਼ਨ ਹੈ ਅਤੇ ਅਜਿਹੇ ਸਮੇਂ ’ਚ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਖੜ੍ਹੀ ਫ਼ਸਲ ਨੂੰ ਅੱਗ ਲੱਗਣ ਵਰਗੇ ਹਾਦਸੇ ਤੋਂ ਬਚਾਉਣ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਵੱਢ ਲੈਣ ਤਾਂ ਜੋ ਟਰਾਂਸਫਾਰਮਰ ’ਚ ਲੱਗੀਆਂ ਬਿਜਲੀ ਦੀਆਂ ਤਾਰਾਂ ਕਾਰਨ ਕਿਸੇ ਅਣ-ਸੁਖਾਵੇਂ ਹਾਦਸੇ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਰਾਤ ਦੇ ਹਨ੍ਹੇਰੇ ਦੌਰਾਨ ਵੱਡੀ ਵਾਰਦਾਤ, ਕਾਰੋਬਾਰੀ ਨੂੰ ਸੂਏ ਮਾਰ ਬੇਰਹਿਮੀ ਨਾਲ ਕੀਤਾ ਕਤਲ (ਵੀਡੀਓ)

ਵਿਭਾਗ ਵਲੋਂ ਜਾਰੀ ਕੀਤੀ ਗਈ ਸੂਚਨਾ ਮੁਤਾਬਕ ਖੇਤ ’ਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਪਾਵਰਕਾਮ ਦੇ ਬੁਲਾਰੇ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕੰਬਾਈਨ ਦੀ ਵਰਤੋਂ ਨਾ ਕਰਨ। ਇਸ ਤੋਂ ਇਲਾਵਾ ਪਾਵਰਕਾਮ ਵਲੋਂ ਬਿਜਲੀ ਖ਼ਪਤਕਾਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਜੇਕਰ ਪੰਜਾਬ ’ਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਹੋਣ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਪ੍ਰਾਪਤ ਹੋਵੇ ਤਾਂ ਖ਼ਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਵਲੋਂ ਜਾਰੀ ਕੀਤੇ ਗਏ ਨੰਬਰਾਂ ’ਤੇ ਜਾਣਕਾਰੀ ਦੇਣ।

ਇਹ ਵੀ ਪੜ੍ਹੋ : 'ਕੌਮੀ ਇਨਸਾਫ਼ ਮੋਰਚੇ' ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, ਇਸ ਤਾਰੀਖ਼ ਤੱਕ ਨਹੀਂ ਹਟੇਗਾ ਧਰਨਾ

ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਨੀਵੀਆਂ ਜਾਂ ਅੱਗ ਲੱਗਣ/ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀਆਂ ਜਾਣ ਜਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ’ਚ ਲਿਆਂਦਾ ਜਾਵੇ ਅਤੇ ਸਮੇਂ ਸਿਰ ਕਾਰਵਾਈ ਕਰ ਕੇ ਕਿਸੇ ਵੀ ਅਣ-ਸੁਖਾਵੇਂ ਹਾਦਸੇ ਤੋਂ ਬਚਿਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita