ਡਰੱਗਜ਼ ਕੇਸ 'ਚ CM ਮਾਨ ਦੀ ਵੱਡੀ ਕਾਰਵਾਈ, PPS ਅਫ਼ਸਰ ਨੂੰ ਕੀਤਾ ਬਰਖ਼ਾਸਤ
Monday, Apr 17, 2023 - 05:19 PM (IST)
ਚੰਡੀਗੜ੍ਹ : ਡਰੱਗਜ਼ ਕੇਸ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀ. ਪੀ. ਐੱਸ. ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਹੈ ਕਿ ਨਸ਼ਾ ਤਸਕਰੀ 'ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਪੈਣ ਲੱਗੀ ਕਹਿਰ ਦੀ ਗਰਮੀ, ਪਾਰਾ 41 ਡਿਗਰੀ ਤੋਂ ਪਾਰ, ਸੜਕਾਂ 'ਤੇ ਛਾਈ ਸੁੰਨ
ਇਸ ਲਈ ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਘੋਖਣ ਮਗਰੋਂ ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ਕੇਸ 'ਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ। ਰਾਜਜੀਤ ਦੀ ਜਾਇਦਾਦ ਦੀ ਜਾਂਚ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : PGI 'ਚ ਪਹਿਲੀ ਵਾਰ ਬਿਨਾਂ ਓਪਨ ਸਰਜਰੀ ਦੇ ਬਚਾਈ ਗਈ 75 ਸਾਲਾ ਔਰਤ ਦੀ ਜਾਨ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਪੱਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ