ਮੁੱਖ ਮੰਤਰੀ ਵੱਲੋਂ PPSC ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ 5 ਕਰਨ ਦੀ ਸਹਿਮਤੀ

Wednesday, Aug 03, 2022 - 04:38 PM (IST)

ਮੁੱਖ ਮੰਤਰੀ ਵੱਲੋਂ PPSC ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ 5 ਕਰਨ ਦੀ ਸਹਿਮਤੀ

ਚੰਡੀਗੜ੍ਹ :  ਟੈਕਸ ਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ. ਪੀ. ਐੱਸ. ਸੀ.) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ 5 ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀ. ਪੀ. ਐੱਸ. ਸੀ. ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭਾਂ ਨਾਲ ਸੂਬੇ ਦੇ ਖ਼ਜ਼ਾਨੇ 'ਤੇ ਨਾਜਾਇਜ਼ ਬੋਝ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ 'ਚ ਕੁਸ਼ਲਤਾ ਲਿਆਉਣ ਲਈ ਮੈਂਬਰਾਂ ਦੀ ਗਿਣਤੀ 'ਚ ਕਟੌਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ : 10 ਮਹੀਨੇ ਦੀ ਮਾਸੂਮ ਧੀ ਦਾ ਕਾਤਲ ਫ਼ੌਜੀ ਪਿਓ ਗ੍ਰਿਫ਼ਤਾਰ, ਘਟਨਾ ਮਗਰੋਂ ਕੰਬ ਗਈ ਸੀ ਲੋਕਾਂ ਦੀ ਰੂਹ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਧਿਆਨ 'ਚ ਰੱਖਦਿਆਂ ਇਨ੍ਹਾਂ ਮੈਂਬਰਾਂ ਦੀ ਮੌਜੂਦਾ ਗਿਣਤੀ ਨੂੰ ਘਟਾ ਕੇ ਅੱਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਹੋਵੇਗਾ, ਉੱਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਨ੍ਹਾਂ ਮੈਂਬਰਾਂ 'ਤੇ ਖ਼ਰਚ ਹੋ ਰਹੀ ਵੱਡੀ ਰਾਸ਼ੀ ਬਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਸਕੂਲਾਂ ਲਈ ਅਹਿਮ ਖ਼ਬਰ, ਸਪੋਰਟਸ ਫੰਡ ਵਸੂਲੀ 'ਤੇ ਹਾਈਕੋਰਟ ਨੇ ਲਾਈ ਬਰੇਕ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 'ਚ ਕੁੱਝ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ 5 ਰਹੀ ਗਈ ਤਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਟੈਕਸ ਦਾਤਾਵਾਂ ਦੇ ਇਕ-ਇਕ ਪੈਸੇ ਦੀ ਵਿਵੇਕ ਨਾਲ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਬਚਾਇਆ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ 'ਤੇ ਖ਼ਰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਡੇਰੇ ਜਨਤਕ ਹਿੱਤ 'ਚ ਅਜਿਹੇ ਹੋਰ ਵੀ ਫ਼ੈਸਲੇ ਲਏ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News